ਕਪੂਰਥਲਾ, 27 (ਅਗਸਤ (ਅਮਰਜੀਤ ਕੋਮਲ)- ਮਨਿਸਟੀਰੀਅਲ ਸਰਵਿਸਜ ਯੂਨੀਅਨ ਦੇ ਮਹਾਂ ਹੜਤਾਲ ਸੱਦੇ ਤੇ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਡੀਸੀ ਦਫਤਰ ਸਾਹਮਣੇ ਵੱਖ-ਵੱਖ ਜਥੇਬੰਦੀਆਂ ਵੱਲੋਂ ਵਿਸ਼ਾਲ ਧਰਨਾ ਦਿੱਤਾ ਗਿਆ। ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਮੁਲਾਜ਼ਮਾਂ ਦਾ ਬਣਦਾ ਡੀ.ਏ ਤੁਰੰਤ ਅਦਾ ਕੀਤਾ ਜਾਵੇ ਤੇ ਹੋਰ ਵੱਖ ਵੱਖ ਮੰਗਾਂ ਮੰਨਣ ਤੇ ਜ਼ੋਰ ਦਿੱਤਾ। ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਮੁਲਾਜਮਾਂ ਨਾਲ ਕੀਤੇ ਵਾਅਦੇ ਤੇ ਆਪਣੇ ਲਗਭਗ ਪੌਣੇ ਪੰਜ ਸਾਲ ਦੇ ਰਾਜ ਦੌਰਾਨ ਪੂਰੇ ਨਹੀਂ ਕੀਤੇ, ਸਿਰਫ ਮੁਲਾਜ਼ਮਾਂ ਨੂੰ ਲਾਰੇ ਵਿੱਚ ਹੀ ਰੱਖਿਆ। ਰੋਹ ਵਿੱਚ ਆਏ ਮੁਲਾਜ਼ਮ ਜਥੇਬੰਦੀਆਂ ਨੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ।
ਤਾਜ਼ਾ ਖ਼ਬਰਾਂ
Free
ਮਨਿਸਟੀਰੀਅਲ ਸਰਵਿਸਜ ਯੂਨੀਅਨ ਦੀ ਮਹਾਂ ਹੜਤਾਲ ਦੌਰਾਨ ਪ੍ਰਬੰਧਕੀ ਕੰਪਲੈਕਸ ਵਿਖੇ ਵਿਸ਼ਾਲ ਧਰਨਾ
ਕਪੂਰਥਲਾ, 27 (ਅਗਸਤ (ਅਮਰਜੀਤ ਕੋਮਲ)- ਮਨਿਸਟੀਰੀਅਲ ਸਰਵਿਸਜ ਯੂਨੀਅਨ ਦੇ ਮਹਾਂ ਹੜਤਾਲ ਸੱਦੇ ਤੇ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਡੀਸੀ ਦਫਤਰ ਸਾਹਮਣੇ ਵੱਖ-ਵੱਖ ਜਥੇਬੰਦੀਆਂ ਵੱਲੋਂ ਵਿਸ਼ਾਲ ਧਰਨਾ ਦਿੱਤਾ ਗਿਆ।
ਅਜੀਤ ਡੈਸਕ
27-08-2026