27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਮੁਲਾਜ਼ਮ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਦੇ ਤਹਿਤ ਸਰਕਾਰੀ ਪ੍ਰਾਇਮਰੀ ਹੈਲਥ ਸੈਂਟਰ ਪਾਤੜਾਂ ਵਿਖੇ ਓਪੀਡੀ ਸੇਵਾਵਾਂ ਰਹੀਆਂ ਬੰਦ

ਪਾਤੜਾਂ 27 ਅਗਸਤ (ਗੁਰਇਕਬਾਲ ਸਿੰਘ ਖਾਲਸਾ):- ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰ ਜਥੇਬੰਦੀ ਵੱਲੋਂ ਅੱਜ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਦੇ ਤਹਿਤ ਵੱਖ ਵੱਖ ਸਰਕਾਰੀ ਦਫਤਰਾਂ ਵਿੱਚ ਕੰਮਕਾਜ ਬੰਦ ਰਿਹਾ

ਅਜੀਤ ਡੈਸਕ 27-08-2026

ਪਾਤੜਾਂ 27 ਅਗਸਤ (ਗੁਰਇਕਬਾਲ ਸਿੰਘ ਖਾਲਸਾ):- ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰ ਜਥੇਬੰਦੀ ਵੱਲੋਂ ਅੱਜ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਦੇ ਤਹਿਤ ਵੱਖ ਵੱਖ ਸਰਕਾਰੀ ਦਫਤਰਾਂ ਵਿੱਚ ਕੰਮਕਾਜ ਬੰਦ ਰਿਹਾ ਜਿਸਦੇ ਤਹਿਤ ਸਰਕਾਰੀ ਪ੍ਰਾਇਮਰੀ ਹੈਲਥ ਸੈਂਟਰ ਪਾਤੜਾਂ ਵਿਖੇ ਓਪੀਡੀ ਸੇਵਾਵਾਂ ਪੂਰੀ ਤਰਾਂ ਬੰਦ ਰਹੀਆਂ, ਜਦੋਂ ਕਿ ਐਮਰਜੈਂਸੀ ਸੇਵਾਵਾਂ ਲਗਾਤਾਰ ਜਾਰੀ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਮਓ ਪਾਤੜਾਂ ਸਤੀਸ਼ ਕੁਮਾਰ ਨੇ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਮੁਲਾਜ਼ਮਾਂ ਅਤੇ ਪੈਨਸ਼ਨਰ ਜਥੇਬੰਦੀਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ ਜਿਸ ਦੇ ਤਹਿਤ ਅੱਜ ਸਰਕਾਰੀ ਪ੍ਰਾਇਮਰੀ ਹੈਲਥ ਸੈਂਟਰ ਪਾਤੜਾਂ ਵਿਖੇ ਓਪੀਡੀ ਸੇਵਾਵਾਂ ਪੂਰੀ ਤਰ੍ਹਾਂ ਬੰਦ ਰੱਖੀਆਂ ਗਈਆਂ ਹਨ ਜਦੋਂ ਕਿ ਐਮਰਜੰਸੀ ਹਾਲਾਤਾਂ ਨੂੰ ਦੇਖਦਿਆਂ ਐਮਰਜੈਂਸੀ ਸੇਵਾਵਾਂ ਬਹਾਲ ਹਨ ਅਤੇ ਕਿਸੇ ਵੀ ਐਮਰਜੰਸੀ ਹਾਲਾਤ ਵਿੱਚ ਆਏ ਮਰੀਜ਼ ਦਾ ਪਹਿਲਾਂ ਦੀ ਤਰ੍ਹਾਂ ਚੈੱਕਅੱਪ ਅਤੇ ਇਲਾਜ ਕੀਤਾ ਜਾ ਰਿਹਾ ਹੈ।

ਪਿਛਲੀ ਖ਼ਬਰ ਮਹਾ ਹੜਤਾਲ ਦਾ ਅਸਰ: ਸਿਵਲ ਹਸਪਤਾਲ ਅਜਨਾਲਾ ’ਚ ਓ.ਪੀ.ਡੀ. ਸੇਵਾਵਾਂ ਠੱਪ, ਅਗਲੀ ਖ਼ਬਰ ਜੈਤੋ ਵਿੱਚ ਮੁਲਾਜ਼ਮਾਂ ਦਾ ਮਹਾਂਬੰਦ, ਸਰਕਾਰੀ ਦਫ਼ਤਰਾਂ ਚ ਰਿਹਾ ਸਨਾਟਾ