27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਬਣੇ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ

ਅਜਨਾਲਾ (ਅੰਮ੍ਰਿਤਸਰ), 27 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦਾ ਚੇਅਰਮੈਨ ਚੁਣੇ ਜਾਣ ’ਤੇ ਵਕੀਲ ਭਾਈਚਾਰੇ ਵਿਚ ਖੁਸ਼ੀ ਦੀ ਲਹਿਰ ਪਾਈ...

ਅਜੀਤ ਡੈਸਕ 27-08-2026

ਅਜਨਾਲਾ (ਅੰਮ੍ਰਿਤਸਰ),  27 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਐਡਵੋਕੇਟ ਜਨਰਲ  ਮਨਿੰਦਰਜੀਤ ਸਿੰਘ ਬੇਦੀ ਨੂੰ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦਾ ਚੇਅਰਮੈਨ ਚੁਣੇ ਜਾਣ ’ਤੇ ਵਕੀਲ ਭਾਈਚਾਰੇ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨੂੰ ਕਾਨੂੰਨੀ ਖੇਤਰ ਵਿਚ ਅਹਿਮ ਜ਼ਿੰਮੇਵਾਰੀ ਵਜੋਂ ਦੇਖਿਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਦੇ ਡਿਪਟੀ ਐਡਵੋਕੇਟ ਜਨਰਲ ਰਾਜੀਵ ਮਦਾਨ ਰਾਜਾ ਰਮਦਾਸ (ਅਜਨਾਲਾ) ਨੇ ਮਨਿੰਦਰਜੀਤ ਸਿੰਘ ਬੇਦੀ ਨੂੰ ਚੇਅਰਮੈਨ ਬਣਨ ’ਤੇ ਦਿਲੋਂ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਨਿਯੁਕਤੀ ਨਾ ਸਿਰਫ਼ ਮਨਿੰਦਰਜੀਤ ਸਿੰਘ ਲਈ ਸਗੋਂ ਸਮੁੱਚੇ ਵਕੀਲ ਭਾਈਚਾਰੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਮਨਿੰਦਰਜੀਤ ਸਿੰਘ ਬੇਦੀ ਆਪਣੀ ਕਾਬਲੀਅਤ, ਤਜ਼ਰਬੇ ਅਤੇ ਕਾਨੂੰਨੀ ਸੂਝ-ਬੂਝ ਨਾਲ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦੀਆਂ ਜ਼ਿੰਮੇਵਾਰੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣਗੇ। ਡਿਪਟੀ ਐਡਵੋਕੇਟ ਜਨਰਲ ਰਾਜੀਵ ਮਦਾਨ ਰਾਜਾ ਨੇ ਅੱਗੇ ਕਿਹਾ ਕਿ ਮਨਿੰਦਰਜੀਤ ਸਿੰਘ ਬੇਦੀ ਵਲੋਂ ਵਕੀਲ ਭਾਈਚਾਰੇ ਦੀ ਭਲਾਈ, ਕਾਨੂੰਨੀ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਵਕੀਲਾਂ ਨਾਲ ਸੰਬੰਧਿਤ ਮਸਲਿਆਂ ਦੇ ਹੱਲ ਲਈ ਉਸਾਰੂ ਭੂਮਿਕਾ ਨਿਭਾਉਣ ਦੀ ਉਮੀਦ ਹੈ। ਉਨ੍ਹਾਂ ਮਨਿੰਦਰਜੀਤ ਸਿੰਘ ਬੇਦੀ ਦੇ ਉੱਜਵਲ ਕਾਰਜਕਾਲ ਦੀ ਕਾਮਨਾ ਕਰਦਿਆਂ ਮੁੜ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

ਪਿਛਲੀ ਖ਼ਬਰ ਬਿਜਲੀ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਸਰਕਲ ਦਫ਼ਤਰ ਅੱਗੇ ਧਰਨਾ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸਮੂਹ ਗੁਰਦੁਆਰਾ ਸਾਹਿਬਾਨ ’ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ