29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਰਦਾਸ ਸਮਾਗਮ

ਅੰਮ੍ਰਿਤਸਰ 29 ਅਗਸਤ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸਮੇਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ...

ਅਜੀਤ ਡੈਸਕ 29-08-2026

ਅੰਮ੍ਰਿਤਸਰ 29 ਅਗਸਤ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸਮੇਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਬੰਦੀ ਸਿੰਘਾਂ ਦੀ ਜਲਦ ਰਿਹਾਈ ਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਰਵਾਏ ਅਰਦਾਸ ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ, ਸ਼੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਅਤੇ ਪ੍ਰਚਾਰਕਾਂ ਵਲੋਂ ਸੰਗਤਾਂ ਨੂੰ ਸ਼ਬਦ ਕੀਰਤਨ ਤੇ ਗੁਰਮਤ ਵਿਚਾਰਾਂ ਨਾਲ ਨਿਹਾਲ ਕੀਤਾ ਗਿਆ। 

ਪਿਛਲੀ ਖ਼ਬਰ ਪਰਿਵਾਰ ਸਮੇਤ ਸੱਚਖ਼ੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਬਾਲੀਵੁੱਡ/ਪਾਲੀਵੁੱਡ ਅਦਾਕਾਰ ਅਤੇ ਗਾਇਕ ਜੱਸੀ ਗਿੱਲ ਅਗਲੀ ਖ਼ਬਰ ਈ.ਟੀ.ਓ. ਨੇ ਸਫ਼ਾਈ ਅਭਿਆਨ ਚ ਹਿੱਸਾ ਲੈ ਕੇ ਆਪ ਕੀਤੀ ਬਾਜ਼ਾਰਾਂ ਦੀ ਸਫ਼ਾਈ