30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਵਫ਼ਦ ਨੇ ਕੀਤੀ ਮੁਲਾਕਾਤ

ਦਿੜ੍ਹਬਾ ਮੰਡੀ (ਸੰਗਰੂਰ), 30 ਅਗਸਤ (ਜਸਵੀਰ ਸਿੰਘ ਔਜਲਾ)- ਆਂਗਣਵਾੜੀ ਮੁਲਾਜ਼ਮ ਯੂਨੀਅਨ...

ਅਜੀਤ ਡੈਸਕ 30-08-2026

ਦਿੜ੍ਹਬਾ ਮੰਡੀ (ਸੰਗਰੂਰ), 30 ਅਗਸਤ (ਜਸਵੀਰ ਸਿੰਘ ਔਜਲਾ)- ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦੇ ਆਗੂਆਂ ਵਲੋਂ ਅੱਜ ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕੀਤੀ ਗਈ। ਜ਼ਿਲ੍ਹਾ ਸੰਗਰੂਰ ਦੀ ਜ਼ਿਲ੍ਹਾ ਕੈਸ਼ੀਅਰ ਹਰਪ੍ਰੀਤ ਕੌਰ ਛਾਜਲੀ ਵਲੋਂ ਆਂਗਣਵਾੜੀ ਮੁਲਾਜ਼ਮਾਂ ਨੂੰ ਦਰਪੇਸ਼ ਵੱਖ-ਵੱਖ ਮੰਗਾਂ ਅਤੇ ਸਮੱਸਿਆਵਾਂ ਸਬੰਧੀ ਵਿੱਤ ਮੰਤਰੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

ਉਨ੍ਹਾਂ ਨੇ ਮੰਗਾਂ ਦੇ ਹੱਲ ਲਈ ਸਰਕਾਰ ਵਲੋਂ ਯੋਗ ਕਾਰਵਾਈ ਕਰਨ ਦੀ ਅਪੀਲ ਕੀਤੀ। ਇਸ ਮੌਕੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦੀ ਪੰਜਾਬ ਵਰਕਿੰਗ ਕਮੇਟੀ ਮੈਂਬਰ ਅਤੇ ਬਲਾਕ ਵਰਕਿੰਗ ਕਮੇਟੀ ਮੈਂਬਰ ਕੁਲਵਿੰਦਰ ਕੌਰ, ਸਰਕਲ ਛਾਜਲੀ ਦੀ ਕੈਸ਼ੀਅਰ ਰਾਣੀ ਕੌਰ ਅਤੇ ਜਰਨਲ ਸਕੱਤਰ ਬਬਨਦੀਪ ਕੌਰ ਜਸਵਿੰਦਰ ਕੌਰ, ਕੁਲਵੰਤ ਕੌਰ, ਬਿਮਲਾ ਰਾਣੀ ਹੈਲਪਰ, ਕਿਰਨਦੀਪ ਕੌਰ ਹੈਲਪਰ ਆਦਿ ਆਗੂ ਮੌਜੂਦ ਸਨ।

ਪਿਛਲੀ ਖ਼ਬਰ ਨਹੀ ਰਹੇ ਸਾਹਿਤਕਾਰ ਤਰਲੋਚਨ ਸਿੰਘ ਲੋਟੇ ਅਗਲੀ ਖ਼ਬਰ ਬਿਆਸ ਵਿਚ ਲੱਗਾ ਭਾਰੀ ਟਰੈਫਿਕ ਜਾਮ, ਪਿਛਲੇ ਚਾਰ ਤੋਂ ਪੰਜ ਘੰਟਿਆਂ ਵਿਚ ਨਹੀਂ ਖੁੱਲਿਆ ਜਾਮ