ਜੇਨੇਵਾ, 30 ਅਗਸਤ (ਏਜੰਸੀ)-ਸਵਿਟਜ਼ਰਲੈਂਡ ਦੇ ਆਰਗੌ ’ਚ ਇਕ ਪਾਰਟੀ ਦੌਰਾਨ ਗੋਲੀਬਾਰੀ ’ਚ ਇਕ ਵਿਅਕਤੀ ਦੀ ਮੌਤ ਹੋ ਗਈ ਤੇ ਪੰਜ ਹੋਰ ਜ਼ਖਮੀ ਹੋ ਗਏ। ਸਥਾਨਕ ਪੁਲਿਸ ਤੇ ਮੀਡੀਆ ਨੇ ਐਤਵਾਰ ਨੂੰ ਇਸ ਘਟਨਾ ਦੀ ਰਿਪੋਰਟ ਦਿੱਤੀ। ਕੈਂਟੋਨਲ ਪੁਲਿਸ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਦੱਸਿਆ ਕਿ ਆਰਗੌ ਦੀ ਰਾਜਧਾਨੀ ਆਰਗੌ ਵਿਚ ਇਕ ਸਮਾਗਮ ਦੌਰਾਨ ਹੋਈ ਗੋਲੀਬਾਰੀ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਤੇ 5 ਜ਼ਖਮੀ ਹੋ ਗਏ। ਕੁਝ ਜ਼ਖਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਆਰੌ ਜ਼ਿਊਰਿਖ ਤੋਂ ਲਗਭਗ 46 ਕਿਲੋਮੀਟਰ ਪੱਛਮ ਵਿਚ ਸਥਿਤ ਹੈ। ਪੁਲਿਸ ਨੇ ਇਲਾਕੇ ਵਿਚ ਵੱਡੇ ਪੱਧਰ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਸਥਾਨਕ ਨਿਵਾਸੀਆਂ ਨੂੰ ਘਟਨਾ ਵਾਲੀ ਥਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ।