31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਫ਼ਤਿਹਗੜ੍ਹ ਚੂੜੀਆਂ ਚ ਚੱਲੀ ਗੋਲੀ, ਇਕ ਗੰਭੀਰ ਜ਼ਖਮੀ

ਫ਼ਤਹਿਗੜ੍ਹ ਚੂੜੀਆਂ (ਗੁਰਦਾਸਪੁਰ), 31 ਅਗਸਤ (ਐਮ.ਐਸ.ਫੁੱਲ.) - ਫ਼ਤਹਿਗੜ੍ਹ ਚੂੜੀਆਂ ਚ ਉਸ ਵੇਲੇ ਦਹਿਸ਼ਤ ਮਾਹੌਲ ਹੋ ਗਿਆ ਜਦੋਂ ਵਾਰਡ ਨੰਬਰ ਪੰਜ ਦੇ ਕਾਂਗਰਸੀ ਕੌਂਸਲਰ ਰਣਜੀਤ ਸਿੰਘ ਗਿਓ ਦੇ ਚਾਚਾ ਅਮਰਜੀਤ ਸਿੰਘ ਦਿਓ ਨੂੰ ਦੋ ਅਣਪਛਾਤੇ...

ਅਜੀਤ ਡੈਸਕ 31-08-2026

ਫ਼ਤਹਿਗੜ੍ਹ ਚੂੜੀਆਂ (ਗੁਰਦਾਸਪੁਰ), 31 ਅਗਸਤ (ਐਮ.ਐਸ.ਫੁੱਲ.) -  ਫ਼ਤਹਿਗੜ੍ਹ ਚੂੜੀਆਂ ਚ ਉਸ ਵੇਲੇ ਦਹਿਸ਼ਤ ਮਾਹੌਲ ਹੋ ਗਿਆ ਜਦੋਂ ਵਾਰਡ ਨੰਬਰ ਪੰਜ ਦੇ ਕਾਂਗਰਸੀ ਕੌਂਸਲਰ ਰਣਜੀਤ ਸਿੰਘ ਗਿਓ ਦੇ ਚਾਚਾ ਅਮਰਜੀਤ ਸਿੰਘ ਦਿਓ ਨੂੰ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਗੋਲੀਆਂ ਮਾਰ ਕੇ ਜ਼ਖਮੀ ਕਰ ਦਿੱਤਾ, ਜਿਸ ਨੂੰ ਫ਼ਤਹਿਗੜ੍ਹ ਚੂੜੀਆਂ ਦੇ ਸਰਕਾਰੀ ਹਸਪਤਾਲ ਇਲਾਜ ਲਈ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਲਈ ਰੈਫਰ ਕਰ ਦਿੱਤਾ। ਮੌਕੇ 'ਤੇ ਫ਼ਤਹਿਗੜ੍ਹ ਚੂੜੀਆਂ ਦੇ ਡੀਐਸਪੀ ਲਲਿਤ ਕੁਮਾਰ ਅਤੇ ਐਸਐਚਓ ਗੁਰਿੰਦਰ ਸਿੰਘ ਢਿੱਲੋਂ ਪਹੁੰਚੇ ਤੇ ਉਮ੍ਹਾਂ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। 
ਇਸ ਸੰਬੰਧੀ ਨਗਰ ਕੌਂਸਲ ਤੇ ਪ੍ਰਧਾਨ ਕੁਲਵਿੰਦਰ ਸਿੰਘ ਲਾਲੀ ਅਤੇ ਜ਼ਖ਼ਮੀ ਦੇ ਭਤੀਜੇ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਮਰਜੀਤ ਸਿੰਘ ਸਟੇਸ਼ਨ ਰੋਡ ਤੋਂ ਅਜਨਾਲਾ ਰੋਡ ਨੂੰ ਜਾ ਰਿਹਾ ਸੀ ਤਾਂ ਰਸਤੇ ਵਿਚ ਦੋ ਮੋਟਰਸਾਈਕਲ ਸਵਾਰਾਂ ਨੇ ਰੋਕ ਕੇ ਉਸ ਉੱਪਰ ਗੋਲੀਆਂ ਚਲਾ ਦਿੱਤੀਆਂ ਅਤੇ ਗੋਲੀ ਉਸ ਦੇ ਮੋਢੇ 'ਤੇ ਲੱਗੀ ਜਿਸ ਨਾਲ ਉਹ ਜ਼ਖ਼ਮੀ ਹੋ ਗਿਆ। ਬਾਅਦ ਵਿਚ ਉਸ ਨੂੰ ਫ਼ਤਿਹਗੜ੍ਹ ਚੂੜੀਆਂ ਸਰਕਾਰੀ ਹਸਪਤਾਲ ਲਿਆਂਦਾ ਗਿਆ ਜਿੱਥੇ ਉਸ ਨੂੰ ਰੈਫਰ ਕਰ ਦਿੱਤਾ ਗਿਆ। ਮੌਕੇ 'ਤੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸੰਬੰਧੀ ਡੀਐਸਪੀ ਲiਲਤ ਕੁਮਾਰ ਨੇ ਕਿਹਾ ਕਿ ਜਲਦੀ ਹੀ ਦੋਸ਼ੀਆਂ ਦੀ ਪਹਿਚਾਣ ਕਰ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਪਿਛਲੀ ਖ਼ਬਰ ਸਮਾਨਾਂਤਰ ਬਿਜਲੀ ਲਾਇਸੈਂਸ ਖ਼ਿਲਾਫ਼ ਮੁਲਾਜ਼ਮਾਂ ਦਾ ਧਰਨਾ, ਦਸਤਾਵੇਜ਼ਾਂ ਦੀਆਂ ਸਾੜੀਆਂ ਕਾਪੀਆਂ ਅਗਲੀ ਖ਼ਬਰ ਅਸੀਂ ਸ. ਬੇਅੰਤ ਸਿੰਘ ਦੀ ਵਿਰਾਸਤ ਦਾ ਸਨਮਾਨ ਕਰਦੇ ਹੋਏ ਨਸ਼ਿਆਂ ਨੂੰ ਕਰਾਂਗੇ ਖ਼ਤਮ- ਰਵਨੀਤ ਸਿੰਘ ਬਿੱਟੂ