31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਘਰੇਲੂ ਪਰੇਸ਼ਾਨੀ ਕਾਰਣ ਮਲੋਟ ਵਾਸੀ ਵਿਅਕਤੀ ਨੇ ਰਾਜਸਥਾਨ ਨਹਿਰ ਵਿਚ ਮਾਰੀ ਛਾਲ

ਲੰਬੀ (ਸ੍ਰੀ ਮੁਕਤਸਰ ਸਾਹਿਬ), 31 ਅਗਸਤ (ਮੇਵਾ ਸਿੰਘ)- ਕਿਸੇ ਮਾਨਸਿਕ ਪਰੇਸ਼ਾਨੀ ਕਾਰਨ ਇਕ ਵਿਅਕਤੀ ਵਲੋਂ...

ਅਜੀਤ ਡੈਸਕ 31-08-2026

ਲੰਬੀ (ਸ੍ਰੀ ਮੁਕਤਸਰ ਸਾਹਿਬ), 31 ਅਗਸਤ (ਮੇਵਾ ਸਿੰਘ)- ਕਿਸੇ ਮਾਨਸਿਕ ਪਰੇਸ਼ਾਨੀ ਕਾਰਨ ਇਕ ਵਿਅਕਤੀ ਵਲੋਂ ਨੈਸ਼ਨਲ ਹਾਈਵੇ ਨੰ. 9 ਤੋਂ ਲੰਘਦੀ ਰਾਜਸਥਾਨ ਨਹਿਰ ਵਿਚ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ, ਸੇਵਕ ਸਿੰਘ ਪੁੱਤਰ ਸੁੱਖਾ ਸਿੰਘ ਵਾਸੀ ਮਲੋਟ ਜੋ ਕਿ ਕਿਸੇ ਘਰੇਲੂ ਕਾਰਨ ਕਰਕੇ ਮਾਨਸਿਕ ਤੌਰ ਤੇ ਪਰੇਸ਼ਾਨ ਰਹਿੰਦਾ ਸੀ।

ਦੱਸਿਆ ਜਾ ਰਿਹਾ ਹੈ ਕਿ ਉਹ ਮਲੋਟ ਤੋਂ ਮੋਟਰਸਾਈਕਲ ਰਾਹੀਂ ਰਾਜਸਥਾਨ ਨਹਿਰ ਨੇੜੇ ਪਿੰਡ ਆਧਨੀਆ ਤੇ ਪਹੁੰਚਿਆ ਤੇ ਅਚਾਨਕ ਰਾਜਸਥਾਨ ਨਹਿਰ ਵਿਚ ਛਾਲ ਮਾਰ ਦਿੱਤੀ। ਇਸ ਘਟਨਾ ਤੋਂ ਬਾਅਦ ਉਸ ਦੇ ਪਰਿਵਾਰ ਵਾਲੇ ਵੀ ਰਾਜਸਥਾਨ ਨਹਿਰ ਕੋਲ ਪਹੁੰਚ ਗਏ ਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ।

ਵਿਸ਼ੇਸ਼ ਤੌਰ ਤੇ ਇਹ ਵੀ ਪਤਾ ਚੱਲਿਆ ਕਿ ਇਸ ਘਟਨਾ ਤੋਂ ਪਹਿਲਾਂ ਕਿਸੇ ਹੋਰ ਥਾਂ ਦਾ ਵਿਅਕਤੀ ਵੀ ਨਹਿਰ ਵਿਚ ਛਾਲ ਮਾਰ ਗਿਆ ਸੀ ਤੇ ਉਸ ਦੇ ਪਰਿਵਾਰ ਵਾਲੇ ਉਸ ਦੀ ਭਾਲ ਕਰ ਰਹੇ ਸਨ, ਜਿੰਨ੍ਹਾਂ ਵਲੋਂ ਸੇਵਕ ਸਿੰਘ ਦੇ ਨਹਿਰ ਵਿਚ ਛਾਲ ਮਾਰਨ ਦਾ ਪਤਾ ਚੱਲਿਆ। 

ਪਿਛਲੀ ਖ਼ਬਰ ਪੰਜਾਬ ਦੇ ਕਿਸਾਨ ਧਰਨਾ ਲਗਾਉਣ ਲਈ ਚੰਡੀਗੜ੍ਹ ਪਹੁੰਚੇ ਅਗਲੀ ਖ਼ਬਰ ਬੈਂਕ ਵਲੋਂ ਦੁਕਾਨਦਾਰ-ਕਿਸਾਨ ਦੀ ਜਗ੍ਹਾ ਦੀ ਕੁਰਕੀ ਕਰਨ ਦੀ ਕੋਸ਼ਿਸ਼ ਦਾ ਕਿਸਾਨ ਜਥੇਬੰਦੀ ਨੇ ਕੀਤਾ ਵਿਰੋਧ