ਇਯਾਲੀ/ਥਰੀਕੇ (ਲੁਧਿਆਣਾ), 1 ਸਤੰਬਰ (ਮਨਜੀਤ ਸਿੰਘ ਦੁੱਗਰੀ) - ਲੁਧਿਆਣਾ ਦੇ ਪਿੰਡ ਸਨੇਤ ਦੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਵਿਖੇ ਲੁਧਿਆਣਾ ਦੀ ਸਮਾਜ ਸੇਵੀ ਸੰਸਥਾ ਵਲੋਂ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਅਤੇ ਜਾਗਰੂਕਤਾ ਮੁਹਿੰਮ ਨੂੰ ਲੈ ਕੇ ਕਰਵਾਏ ਗਏ ਸੈਮੀਨਾਰ ਦੌਰਾਨ ਪ੍ਰਸਿੱਧ ਫਿਲਮੀ ਅਦਾਕਾਰਾ ਅਤੇ ਸਮਾਜ ਸੇਵੀ ਪ੍ਰੀਤੀ ਸਪਰੂ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਸੰਬੋਧਨ ਦੌਰਾਨ ਹਰਿਆਣਾ ਸਰਕਾਰ ਦੀ ਤਰਜ਼ 'ਤੇ ਪੰਜਾਬ ਦੇ ਉਭਰਦੇ ਖਿਡਾਰੀਆਂ ਨੂੰ ਹਰ ਤਰ੍ਹਾਂ ਦੀ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਅਤੇ ਨਸ਼ਾ ਮੁਕਤ ਪੰਜਾਬ ਬਣਾਉਣ ਦਾ ਹੋਕਾ ਦਿੱਤਾ।