01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਭਗਵੰਤ ਮਾਨ ਸਰਕਾਰ ਨੇ ਵਾਅਦੇ ਹੀ ਪੂਰੇ ਨਹੀਂ ਕੀਤੇ ਬਲਕਿ ਵਾਅਦਿਆਂ ਤੋਂ ਅੱਗੇ ਜਾ ਕੇ ਕੰਮ ਕੀਤੇ ਹਨ- ਅਵਤਾਰ ਝਨੇੜੀ

ਸੰਗਰੂਰ, 1 ਸਤੰਬਰ (ਧੀਰਜ ਪਸੋਰੀਆ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੂਬਾ ਸਰਕਾਰ ਨੇ...

ਅਜੀਤ ਡੈਸਕ 01-09-2026

ਸੰਗਰੂਰ, 1 ਸਤੰਬਰ (ਧੀਰਜ ਪਸੋਰੀਆ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੂਬਾ ਸਰਕਾਰ ਨੇ 2022 ਵਿਚ ਕੀਤੇ ਵਾਅਦੇ ਹੀ ਪੂਰੇ ਨਹੀਂ ਕੀਤੇ ਬਲਕਿ ਉਨ੍ਹਾਂ ਤੋਂ ਅੱਗੇ ਜਾ ਕੇ ਕੰਮ ਕੀਤੇ ਹਨ। ਇਹ ਪ੍ਰਗਟਾਵਾ ਕਰਦਿਆਂ ਦਲਿਤ ਵਿਕਾਸ ਬੋਰਡ ਹਲਕਾ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਝਨੇੜੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲੋਕ ਭਲਾਈ ਨੂੰ ਸਮਰਪਿਤ ਹੋ ਕੇ ਅਨੇਕਾਂ ਕਾਰਜ ਕੀਤੇ ਜਾ ਰਹੇ ਹਨ।

ਪੰਜਾਬ ਦੇ ਹਰ ਵਰਗ ਨਾਲ ਕੀਤੇ ਵਾਅਦਿਆਂ ਨੂੰ ਇਕ ਇਕ ਕਰ ਕੇ ਪੂਰਾ ਕੀਤਾ ਗਿਆ ਹੈ। ਵਿਕਾਸ, ਸਿੱਖਿਆ, ਸਿਹਤ, ਬਿਜਲੀ, ਸੜਕਾਂ ਅਤੇ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜ ਇਸ ਗੱਲ ਦਾ ਸਬੂਤ ਹਨ ਕਿ ਸਰਕਾਰ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾ ਰਹੀ ਹੈ। ਪੰਜਾਬ ਦਾ ਹਰ ਵਰਗ ਭਗਵੰਤ ਮਾਨ ਵਲੋਂ ਕੀਤੇ ਜਾ ਰਹੇ ਕਾਰਜਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹੈ। ਹੁਣ ਪੰਜਾਬ ਦਾ ਇਕੋ ਨਾਅਰਾ ਹੈ ਭਗਵੰਤ ਮਾਨ ਦੁਬਾਰਾ ਲਿਆਉਣਾ ਹੈ। 

ਝਨੇੜੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ 300 ਯੂਨਿਟ ਬਿਜਲੀ ਮੁਫ਼ਤ ਪ੍ਰਤੀ ਮਹੀਨਾ ਤੋਂ ਲੈ ਕੇ ਮਾਵਾਂ ਧੀਆਂ ਸਤਿਕਾਰ ਯੋਜਨਾ ਤੱਕ ਵਾਅਦੇ ਹੀ ਪੂਰੇ ਨਹੀਂ ਕੀਤੇ ਗਏ ਬਲਕਿ ਮੁਫ਼ਤ ਤੀਰਥ ਯਾਤਰਾ ਯੋਜਨਾ ਅਤੇ ਮੁੱਖ ਮੰਤਰੀ ਮੁਫ਼ਤ ਸਿਹਤ ਬੀਮਾ ਯੋਜਨਾ ਵਰਗੇ ਕਾਰਜ ਕੀਤੇ ਵਾਅਦਿਆਂ ਤੋਂ ਅੱਗੇ ਜਾ ਕੇ ਕੀਤੇ ਹਨ ਜਿਸ ਤੋਂ ਪੰਜਾਬ ਦਾ ਹਰ ਵਰਗ ਪੂਰੀ ਤਰ੍ਹਾਂ ਸੰਤੁਸ਼ਟ ਹੈ। ਇਹੀ ਕਾਰਨ ਹੈ ਕਿ ਆਮ ਆਦਮੀ ਪਾਰਟੀ 2027 ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕਰ ਕੇ ਮੁੜ ਸਰਕਾਰ ਬਣਾਵੇਗੀ। 

ਪਿਛਲੀ ਖ਼ਬਰ 24 ਸਾਲਾਂ ਪਠਾਨਕੋਟ ਦੇ ਨੌਜਵਾਨ ਦੀ ਕੈਨੇਡਾ ਵਿਚ ਗੋਲੀ ਮਾਰ ਕੇ ਹੱਤਿਆ ਅਗਲੀ ਖ਼ਬਰ ਯੂਥ ਅਕਾਲੀ ਦਲ (ਬ) ਦੇ ਹਰਜੋਤ ਸਿੰਘ ਮਾਂਗਟ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਇੰਚਾਰਜ ਨਿਯੁਕਤ