01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਚੰਡੀਗੜ੍ਹ ਧਰਨੇ ਲਈ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਜ਼ਿਲ੍ਹਾਂ ਕਪੂਰਥਲਾ ਦਾ ਜਥਾ ਰਵਾਨਾ

ਭੁਲੱਥ (ਕਪੂਰਥਲਾ), 1 ਸਤੰਬਰ (ਮਨਜੀਤ ਸਿੰਘ ਰਤਨ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ...

ਅਜੀਤ ਡੈਸਕ 01-09-2026

ਭੁਲੱਥ (ਕਪੂਰਥਲਾ), 1 ਸਤੰਬਰ (ਮਨਜੀਤ ਸਿੰਘ ਰਤਨ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨੀ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਦਿੱਤੇ ਜਾ ਰਹੇ ਧਰਨੇ ਵਿਚ ਸ਼ਮੂਲੀਅਤ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਕਪੂਰਥਲਾ ਵਲੋਂ ਕਿਸਾਨਾਂ ਦਾ ਵੱਡਾ ਜਥਾ ਦਲਬੀਰ ਸਿੰਘ ਨਾਨਕਪੁਰ ਜ਼ਿਲ੍ਹਾਂ ਕਾਰਜਕਾਰੀ ਪ੍ਰਧਾਨ ਅਤੇ ਜਸਵਿੰਦਰ ਸਿੰਘ ਮਾਨਾ ਤਲਵੰਡੀ ਮੀਤ ਪ੍ਰਧਾਨ ਦੀ ਅਗਵਾਈ ਚੰਡੀਗੜ੍ਹ ਲਈ ਰਵਾਨਾ ਹੋਇਆ।

ਜਥੇ ਵਿਚ ਵੱਖ-ਵੱਖ ਪਿੰਡਾਂ ਤੋਂ ਕਿਸਾਨ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀਆਂ ਮੰਗਾਂ ਵੱਲ ਬਣਦਾ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਕਿਸਾਨ ਜਥੇਬੰਦੀਆਂ ਨੂੰ ਸੰਘਰਸ਼ ਦਾ ਰਾਹ ਅਖਤਿਆਰ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲਾਗੂ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਚੰਡੀਗੜ੍ਹ ਵਿਖੇ ਧਰਨਾ ਦਿੱਤਾ ਜਾ ਰਿਹਾ ਹੈ।

ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀਬਾੜੀ ਨਾਲ ਜੁੜੀਆਂ ਸਮੱਸਿਆਵਾਂ, ਫ਼ਸਲਾਂ ਦੇ ਉਚਿਤ ਭਾਅ, ਕਿਸਾਨਾਂ ਦੀ ਆਰਥਿਕ ਮਜ਼ਬੂਤੀ ਅਤੇ ਹੋਰ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਸਰਕਾਰ ਨੂੰ ਤੁਰੰਤ ਹੱਲ ਕਰਨਾ ਚਾਹੀਦਾ ਹੈ।

ਪਿਛਲੀ ਖ਼ਬਰ ਹਰਕਮਲਪ੍ਰੀਤ ਸਿੰਘ ਖੱਖ ਹੋਣਗੇ ਜ਼ਿਲ੍ਹਾ ਮਲੇਰਕੋਟਲਾ ਦੇ ਨਵੇਂ ਐਸ.ਐਸ.ਪੀ. ਅਗਲੀ ਖ਼ਬਰ ਦਿਆਲਗੜ੍ਹ ਜੇਜੀਆਂ ’ਚ 1.44 ਕਰੋੜ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ