01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਬੱਸ ਵਿਚੋਂ ਉਤਾਰ ਕੇ ਇਕ ਨੌਜਵਾਨ ਦੀ ਅੱਧੀ ਦਰਜ਼ਨ ਦੇ ਕਰੀਬ ਨੌਜਵਾਨਾਂ ਵਲੋਂ ਕੁੱਟਮਾਰ

ਕਪੂਰਥਲਾ, 1 ਸਤੰਬਰ (ਅਮਨਜੋਤ ਸਿੰਘ ਵਾਲੀਆ)- ਸੁਭਾਨਪੁਰ ਰੋਡ 'ਤੇ ਪੈਂਦੇ ਪਿੰਡ ਭੀਲਾ ਨੇੜੇ ਇਕ ਪ੍ਰਾਈਵੇਟ ਬੱਸ ਵਿਚੋਂ...

ਅਜੀਤ ਡੈਸਕ 01-09-2026

ਕਪੂਰਥਲਾ, 1 ਸਤੰਬਰ (ਅਮਨਜੋਤ ਸਿੰਘ ਵਾਲੀਆ)- ਸੁਭਾਨਪੁਰ ਰੋਡ 'ਤੇ ਪੈਂਦੇ ਪਿੰਡ ਭੀਲਾ ਨੇੜੇ ਇਕ ਪ੍ਰਾਈਵੇਟ ਬੱਸ ਵਿਚੋਂ ਇਕ ਵਿਦਿਆਰਥੀ ਨੂੰ ਉਤਾਰ ਕੇ 5-6 ਨੌਜ਼ਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਵਿਚ ਜਖ਼ਮੀ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਰਵਿੰਦ ਲਾਲ ਪੁੱਤਰ ਜਗਦੀਸ਼ ਲਾਲ ਵਾਸੀ ਧੰਮ ਨੇ ਦੱਸਿਆ ਕਿ ਉਹ ਜਲੰਧਰ ਤੋਂ ਪੜ੍ਹ ਕੇ ਆਪਣੇ ਪਿੰਡ ਧੰਮ ਜਾ ਰਿਹਾ ਸੀ, ਜਦੋਂ ਉਸ ਦੀ ਬੱਸ ਪਿੰਡ ਭੀਲਾ ਨੇੜੇ ਪਹੁੰਚੀ ਤਾਂ ਪਿੱਛੋਂ ਆਉਂਦੇ ਕੁੱਝ ਨੌਜਵਾਨਾਂ ਨੇ ਉਸ ਨੂੰ ਬੱਸ ਵਿਚੋਂ ਉਤਾਰ ਲਿਆ ਤੇ ਉਸ 'ਤੇ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਵਿਚ ਜਖ਼ਮੀ ਕਰ ਦਿੱਤਾ, ਜਿਸ ਨੂੰ ਮੌਕੇ 'ਤੇ ਪਹੁੰਚੀ ਥਾਣਾ ਕੋਤਵਾਲੀ ਦੀ ਪੁਲਿਸ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖ਼ਲ ਕਰਵਾਇਆ।

ਹਸਪਤਾਲ ਵਿਖੇ ਡਿਊਟੀ ਡਾਕਟਰ ਕਰਨਪ੍ਰੀਤ ਸਿੰਘ ਵਲੋਂ ਜਖ਼ਮੀ ਨੌਜਵਾਨ ਦਾ ਇਲਾਜ ਜਾਰੀ ਹੈ ਅਤੇ ਇਸ ਸਬੰਧੀ ਐਮ.ਐਲ.ਆਰ. ਕੱਟ ਕੇ ਥਾਣਾ ਕੋਤਵਾਲੀ ਨੂੰ ਭੇਜ ਦਿੱਤੀ ਗਈ ਹੈ।ਥਾਣਾ ਕੋਤਵਾਲੀ ਦੇ ਐਸ.ਐਚ.ਓ. ਲਖਬੀਰ ਸਿੰਘ ਨੇ ਦੱਸਿਆ ਕਿ ਤੇਜ਼ਧਾਰ ਹਥਿਆਰਾਂ ਨਾਲ ਲੈਸ 5-6 ਨੌਜਵਾਨਾਂ ਨੂੰ ਪੁੱਛਗਿਛ ਲਈ ਹਿਰਾਸਤ ਵਿਚ ਲਿਆ ਹੈ ਅਤੇ ਜਖ਼ਮੀ ਨੌਜਵਾਨ ਦੇ ਬਿਆਨਾਂ ਉਪਰੰਤ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਪਿਛਲੀ ਖ਼ਬਰ ਅਫ਼ਗਾਨਿਸਤਾਨ ਖ਼ਿਲਾਫ਼ ਟੀ-20 ਲੜੀ ਲਈ ਬੁਮਰਾਹ, ਸੈਮਸਨ ਭਾਰਤੀ ਟੀਮ ਵਿਚ ਸ਼ਾਮਿਲ ਅਗਲੀ ਖ਼ਬਰ ਹੁਣ ਸਿਰਫ਼ ₹35 ਕਿਲੋ 'ਚ ਮਿਲੇਗਾ ਪਿਆਜ਼ !