01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਵਿਦਿਆਰਥੀ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਐਫ.ਆਈ.ਆਰ. ਵਾਪਸ ਲਈਆਂ ਜਾਣਗੀਆਂ-ਨੱਢਾ

ਨਵੀਂ ਦਿੱਲੀ, 1 ਸਤੰਬਰ (ਪੀ.ਟੀ.ਆਈ.)-ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਢਾ ਨੇ ਕਿਹਾ ਕਿ ਜੁਲਾਈ ਵਿਚ ਦਿੱਲੀ ’ਚ ਕਾਕਰੋਚ ਜਨਤਾ ਪਾਰਟੀ (ਸੀ. ਜੇ. ਪੀ.) ਦੀ ਅਗਵਾਈ ਹੇਠ ਹੋਏ ਪ੍ਰਦਰਸ਼ਨਾਂ ਵਿਚ ਹਿੱਸਾ ...

ਅਜੀਤ ਡੈਸਕ 01-09-2026

ਨਵੀਂ ਦਿੱਲੀ, 1 ਸਤੰਬਰ (ਪੀ.ਟੀ.ਆਈ.)-ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਢਾ ਨੇ ਕਿਹਾ ਕਿ ਜੁਲਾਈ ਵਿਚ ਦਿੱਲੀ ’ਚ ਕਾਕਰੋਚ ਜਨਤਾ ਪਾਰਟੀ (ਸੀ. ਜੇ. ਪੀ.) ਦੀ ਅਗਵਾਈ ਹੇਠ ਹੋਏ ਪ੍ਰਦਰਸ਼ਨਾਂ ਵਿਚ ਹਿੱਸਾ ਲੈਣ ਵਾਲਿਆਂ ਖ਼ਿਲਾਫ਼ ਦਰਜ ਸਾਰੀਆਂ ਐਫ. ਆਈ. ਆਰ. ਵਾਪਸ ਲਈਆਂ ਜਾਣਗੀਆਂ ਅਤੇ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ। ਸੀ.ਜੇ.ਪੀ. ਵਲੋਂ ਮਾਰਚ ਰੱਦ ਕਰਨ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਨੱਢਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਭਾਜਪਾ ਸ਼ਾਸਿਤ ਸਾਰੇ ਰਾਜਾਂ ਨਾਲ ਸਲਾਹ-ਮਸ਼ਵਰਾ ਕੀਤਾ ਹੈ ਅਤੇ ਉਨ੍ਹਾਂ ਰਾਜਾਂ ਨੇ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਵਿਚ ਸੀ.ਜੇ.ਪੀ. ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਦਰਜ ਸਾਰੀਆਂ ਐਫ.ਆਈ.ਆਰ. ਵਾਪਸ ਲੈ ਲਈਆਂ ਜਾਣਗੀਆਂ। ਕੇਂਦਰੀ ਮੰਤਰੀ ਨੇ ਇਹ ਵੀ ਕਿਹਾ ਕਿ ਦੇਸ਼ ਦੇ ਨੌਜਵਾਨਾਂ ਦੀ ਭਲਾਈ ਅਤੇ ਤਰੱਕੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ।

ਪਿਛਲੀ ਖ਼ਬਰ ਇਹ ਪੂਰਨ ਨਿਆਂ ਹੈ-ਦੀਪਕੇ ਨੇ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਕੀਤਾ ਸਵਾਗਤ ਅਗਲੀ ਖ਼ਬਰ ਬੈਂਕ ਯੂਨੀਅਨਾਂ 5-ਦਿਨਾਂ ਬੈਂਕਿੰਗ, ਹੋਰ ਮੁੱਦਿਆਂ ਨੂੰ ਲੈ ਕੇ 11 ਸਤੰਬਰ ਨੂੰ ਦੇਸ਼ਵਿਆਪੀ ਹੜਤਾਲ ਕਰਨਗੀਆਂ