02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਪੀ.ਜੀ.ਆਈ. ’ਚ ਹੀ ਹੋਵੇਗਾ ਰਾਜੋਆਣਾ ਦੀਆਂ ਅੱਖਾਂ ਦਾ ਇਲਾਜ- ਹਾਈਕੋਰਟ

ਚੰਡੀਗੜ੍ਹ,2 ਸਤੰਬਰ-ਪੰਜਾਬ-ਹਰਿਆਣਾ ਹਾਈਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਨੂੰ ਚੰਡੀਗੜ੍ਹ ਵਿਖੇ ਪੀ.ਜੀ.ਆਈ. ਵਿਚ ਹੀ ਆਪਣਾ ਇਲਾਜ ਕਰਵਾਉਣ ਦੇ ਹੁਕਮ ਦਿੱਤੇ ਹਨ। ਹਾਈਕੋਰਟ ਨੇ ਇਹ ਹੁਕਮ ਰਾਜੋਆਣਾ ਵਲੋਂ ਪਟਿਆਲਾ ਵਿਖੇ ਇਲਾਜ ਕਰਵਾਉਣ ਦੀ ਪਾਈ ਅਰਜ਼ੀ 'ਤੇ ਸੁਣਾਇਆ ਹੈ। ਦੱਸ ਦਈਏ ਕਿ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦਾ ਇਲਾਜ ਕਰਵਾਉਣਾ ਹੈ।

ਅਜੀਤ ਡੈਸਕ 02-09-2026

ਚੰਡੀਗੜ੍ਹ, 2 ਸਤੰਬਰ, ਪੰਜਾਬ-ਹਰਿਆਣਾ ਹਾਈਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਨੂੰ ਚੰਡੀਗੜ੍ਹ ਵਿਖੇ ਪੀ.ਜੀ.ਆਈ. ਵਿਚ ਹੀ ਆਪਣਾ ਇਲਾਜ ਕਰਵਾਉਣ ਦੇ ਹੁਕਮ ਦਿੱਤੇ ਹਨ। ਹਾਈਕੋਰਟ ਨੇ ਇਹ ਹੁਕਮ ਰਾਜੋਆਣਾ ਵਲੋਂ ਪਟਿਆਲਾ ਵਿਖੇ ਇਲਾਜ ਕਰਵਾਉਣ ਦੀ ਪਾਈ ਅਰਜ਼ੀ 'ਤੇ ਸੁਣਾਇਆ ਹੈ। ਦੱਸ ਦਈਏ ਕਿ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦਾ ਇਲਾਜ ਕਰਵਾਉਣਾ ਹੈ।

ਜਾਣਕਾਰੀ ਅਨੁਸਾਰ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ 'ਚ ਮੋਤੀਆ ਹੋਣ ਬਾਰੇ ਸ਼ਿਕਾਇਤ ਕੀਤੀ ਸੀ। ਇਸ ਉਪਰੰਤ ਉਨ੍ਹਾਂ ਦੀਆਂ ਅੱਖਾਂ ਦਾ ਪੀ.ਜੀ.ਆਈ. ਚੰਡੀਗੜ੍ਹ ਵਿਖੇ ਚੈਕਅਪ ਵੀ ਕਰਵਾਇਆ ਗਿਆ ਸੀ। ਉਨ੍ਹਾਂ ਨੇ ਹੁਣ ਹਾਈਕੋਰਟ 'ਚ ਪਟੀਸ਼ਨ ਪਾ ਕੇ ਪਟਿਆਲਾ ਦੇ ਨਿੱਜੀ ਹਸਪਤਾਲ ਵਿਚ ਇਲਾਜ ਕਰਵਾਉਣ ਦੀ ਅਪੀਲ ਕੀਤੀ ਸੀ।

ਰਾਜੋਆਣਾ ਨੇ ਆਪਣੀ ਪਟੀਸ਼ਨ ਵਿਚ ਕਿਹਾ ਸੀ ਕਿ ਉਨ੍ਹਾਂ ਦੀਆਂ ਦੋਵੇਂ ਅੱਖਾਂ ਵਿਚ ਮੋਤੀਆਬਿੰਦ ਹੋ ਗਿਆ ਸੀ, ਜਿਸ ਕਾਰਨ ਅੱਖਾਂ 'ਚ ਦਰਦ ਹੋ ਰਿਹਾ ਹੈ। ਉਨ੍ਹਾਂ ਨੂੰ ਸਰਜਰੀ ਕਰਵਾਉਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਅਦਾਲਤ ਨੂੰ ਦੱਸਿਆ ਕਿ ਇਸ ਸਾਲ ਜਨਵਰੀ ਵਿਚ ਹੀ ਪੀ.ਜੀ.ਆਈ. 'ਚ ਉਨ੍ਹਾਂ ਦਾ ਚੈਕਅਪ ਹੋਇਆ ਸੀ। ਉਨ੍ਹਾਂ ਨੇ ਕਿਹਾ ਕਿ ਉਹ ਪਿਛਲੇ 30 ਸਾਲਾਂ ਤੋਂ ਪਟਿਆਲਾ ਜੇਲ੍ਹ ਵਿਚ ਹੈ। 

ਹਾਈ ਕੋਰਟ ਨੇ ਕਿਹਾ ਕਿ ਜਨਵਰੀ ਵਿਚ ਜਦੋਂ ਪੀ.ਜੀ.ਆਈ. ਵਿਚ ਉਨ੍ਹਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਸੀ ਤਾਂ ਫਿਰ ਪਟਿਆਲਾ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਕਿਉਂ ਕਰਵਾਉਣਾ ਹੈ ? ਉਪਰੰਤ, ਹਾਈ ਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਪੀ.ਜੀ.ਆਈ. ਵਿਚ ਇਲਾਜ ਕਰਵਾਉਣ ਦਾ ਹੁਕਮ ਦਿੱਤਾ ਹੈ।

ਪਿਛਲੀ ਖ਼ਬਰ ਈ.ਡੀ. ਰਾਹੀਂ ਪੰਜਾਬ ਦੇ ‘ਆਪ’ ਆਗੂਆਂ ਨੂੰ ਕੀਤਾ ਜਾ ਰਿਹੈ ਬਦਨਾਮ- ਵਿਧਾਇਕ ਧਾਲੀਵਾਲ ਅਗਲੀ ਖ਼ਬਰ ਨਿਪਾਲ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਈ ਗਲੋਬਲ ਸਿੱਖ ਸੰਸਥਾ