02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਈ.ਡੀ. ਰਾਹੀਂ ਪੰਜਾਬ ਦੇ ‘ਆਪ’ ਆਗੂਆਂ ਨੂੰ ਕੀਤਾ ਜਾ ਰਿਹੈ ਬਦਨਾਮ- ਵਿਧਾਇਕ ਧਾਲੀਵਾਲ

ਅੰਮ੍ਰਿਤਸਰ,1 ਅਗਸਤ- ਆਮ ਆਦਮੀ ਪਾਰਟੀ ਦੇ ਪੰਜਾਬ ਦੇ ਮੁੱਖ ਬੁਲਾਰੇ ਅਤੇ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੰਮ੍ਰਿਤਸਰ ਵਿਚ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਈ.ਡੀ. ਦੀ ਕਾਰਵਾਈ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ।

ਅਜੀਤ ਡੈਸਕ 02-09-2026

ਅੰਮ੍ਰਿਤਸਰ,1 ਅਗਸਤ- ਆਮ ਆਦਮੀ ਪਾਰਟੀ ਦੇ ਪੰਜਾਬ ਦੇ ਮੁੱਖ ਬੁਲਾਰੇ ਅਤੇ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੰਮ੍ਰਿਤਸਰ ਵਿਚ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਈ.ਡੀ. ਦੀ ਕਾਰਵਾਈ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ। ਧਾਲੀਵਾਲ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪਹਿਲਾਂ ਦਿੱਲੀ ਵਿਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸੰਜੇ ਸਿੰਘ, ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੂੰ ਈ.ਡੀ. ਰਾਹੀਂ ਕੇਸਾਂ ਵਿਚ ਫਸਾਇਆ ਗਿਆ ਅਤੇ ਸਾਲਾਂ ਤੱਕ ਜੇਲ੍ਹਾਂ ਵਿਚ ਬੰਦ ਰੱਖਿਆ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਆਖ਼ਰਕਾਰ ਸੱਚ ਸਾਹਮਣੇ ਆਇਆ ਅਤੇ ‘ਆਪ’ ਆਗੂਆਂ ਨੂੰ ਰਾਹਤ ਮਿਲੀ। ਧਾਲੀਵਾਲ ਨੇ ਕਿਹਾ ਕਿ ਹੁਣ ਪੰਜਾਬ ਵਿਚ ਭਾਜਪਾ, ਜਿਸ ਦਾ ਸੂਬੇ ਵਿਚ ਕੋਈ ਮਜ਼ਬੂਤ ਆਧਾਰ ਨਹੀਂ ਹੈ, ਈ.ਡੀ. ਰਾਹੀਂ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

 ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪਾਰਟੀ ਦੇ ਹੋਰ ਆਗੂਆਂ ਨੂੰ ਵੱਖ-ਵੱਖ ਮਾਮਲਿਆਂ ਵਿਚ ਫਸਾਉਣ ਲਈ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਧਾਲੀਵਾਲ ਨੇ ਦੱਸਿਆ ਕਿ ਈ.ਡੀ. ਵਲੋਂ ਪੰਜਾਬ ਪੁਲਿਸ ਨੂੰ ਚਿੱਠੀਆਂ ਲਿਖ ਕੇ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਗਿਆ ਸੀ। ਉਨ੍ਹਾਂ ਮੁਤਾਬਕ ਪੰਜਾਬ ਪੁਲਿਸ ਨੇ ਈ.ਡੀ. ਨੂੰ ਜਵਾਬ ਦਿੰਦਿਆਂ ਕਿਹਾ ਕਿ ਭੇਜੇ ਗਏ ਦਸਤਾਵੇਜ਼ ਅਤੇ ਚੈਟ ਸਪੱਸ਼ਟ ਤੌਰ ’ਤੇ ਪੜ੍ਹੇ ਨਹੀਂ ਜਾ ਰਹੇ, ਇਸ ਲਈ ਸੰਬੰਧਿਤ ਅਧਿਕਾਰੀ ਪੁਲਿਸ ਹੈੱਡਕੁਆਰਟਰ ਆ ਕੇ ਸਾਰੇ ਸਬੂਤ ਅਤੇ ਦਸਤਾਵੇਜ਼ ਮੁਹੱਈਆ ਕਰਵਾਏ। ਉਨ੍ਹਾਂ ਦਾਅਵਾ ਕੀਤਾ ਕਿ ਪੁਲਿਸ ਵਲੋਂ ਅਧਿਕਾਰੀ ਨੂੰ ਦਸਤਾਵੇਜ਼ ਲੈ ਕੇ ਆਉਣ ਲਈ ਕਿਹਾ ਗਿਆ ਸੀ, ਪਰ ਨਾ ਕੱਲ੍ਹ ਅਤੇ ਨਾ ਹੀ ਅੱਜ ਈ.ਡੀ. ਦਾ ਕੋਈ ਅਧਿਕਾਰੀ ਸਬੂਤ ਲੈ ਕੇ ਪੰਜਾਬ ਪੁਲਿਸ ਕੋਲ ਪਹੁੰਚਿਆ।

ਧਾਲੀਵਾਲ ਨੇ ਕਿਹਾ ਕਿ ਈ.ਡੀ. ਵਲੋਂ ਵਾਰ-ਵਾਰ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ, ਪਰ ਜਦੋਂ ਪੰਜਾਬ ਪੁਲਿਸ ਵਲੋਂ ਸਬੂਤ ਮੰਗੇ ਜਾਂਦੇ ਹਨ ਤਾਂ ਉਹ ਮੁਹੱਈਆ ਨਹੀਂ ਕਰਵਾਏ ਜਾ ਰਹੇ। ਉਨ੍ਹਾਂ ਇਸ ਨੂੰ ਸਿਰਫ਼ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਾਰ ਦਿੱਤਾ। ਧਾਲੀਵਾਲ ਨੇ ਕਿਹਾ ਕਿ ਭਾਜਪਾ ਵਲੋਂ ‘ਆਪ’ ਦੇ ਵੱਡੇ ਆਗੂਆਂ ਨੂੰ ਜੇਲ੍ਹਾਂ ਵਿਚ ਬੰਦ ਕਰਕੇ ਵੀ ਦੇਖ ਲਿਆ ਗਿਆ ਹੈ, ਪਰ ਪਾਰਟੀ ਅੱਜ ਵੀ ਚੱਟਾਨ ਵਾਂਗ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨਾ ਕਿਸੇ ਦਬਾਅ ਤੋਂ ਘਬਰਾਈ ਹੈ ਅਤੇ ਨਾ ਹੀ ਡਰਦੀ ਹੈ।

ਪਿਛਲੀ ਖ਼ਬਰ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਪ੍ਰਾਈਵੇਟ ਸਕੂਲਾਂ ਦੇ ਟਰਾਂਸਪੋਰਟਰ ਵੀ ਬਠਿੰਡਾ ਵਿਖੇ ਹੋ ਰਹੀ ਮਹਾਂ ਪੰਚਾਇਤ ਵਿਚ... ਅਗਲੀ ਖ਼ਬਰ ਪੀ.ਜੀ.ਆਈ. ’ਚ ਹੀ ਹੋਵੇਗਾ ਰਾਜੋਆਣਾ ਦੀਆਂ ਅੱਖਾਂ ਦਾ ਇਲਾਜ- ਹਾਈਕੋਰਟ