ਅੰਮ੍ਰਿਤਸਰ, 2 ਸਤੰਬਰ (ਹਰਮਿੰਦਰ ਸਿੰਘ) - ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਦੇ ਇੰਚਾਰਜ ਸਤੀਸ਼ ਪੂਨੀਆ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹਾਲਾਤ ਬਹੁਤ ਮਾੜੇ ਹਨ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਵਿਚ ਸ਼ਾਂਤੀ ਅਤੇ ਤਰੱਕੀ ਚਾਹੁੰਦੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿਚ ਭਾਜਪਾ ਦੀ ਡਬਲ ਇੰਜਨ ਸਰਕਾਰ ਬਣੇਗੀ। ਇਸ ਮੌਕੇ ਤੇ ਉਨ੍ਹਾਂ ਦੇ ਨਾਲ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ, ਸਾਬਕਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ, ਜ਼ਿਲ੍ਹਾ ਪ੍ਰਧਾਨ ਸਲੀਲ ਕਪੂਰ ਰਵੀਕਰਨ ਸਿੰਘ ਕਾਹਲੋ, ਗੁਰਪ੍ਰਤਾਪ ਸਿੰਘ ਟਿੱਕਾ, ਅਮਰਪਾਲ ਸਿੰਘ ਬੋਨੀ ਅਜਨਾਲਾ ਆiਦ ਮੌਜ਼ੂਦ ਸਨ।
ਤਾਜ਼ਾ ਖ਼ਬਰਾਂ
Free
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਭਾਜਪਾ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਇੰਚਾਰਜ ਸਤੀਸ਼ ਪੂਨੀਆ
ਅੰਮ੍ਰਿਤਸਰ, 2 ਸਤੰਬਰ (ਹਰਮਿੰਦਰ ਸਿੰਘ) - ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਦੇ ਇੰਚਾਰਜ ਸਤੀਸ਼ ਪੂਨੀਆ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ...
ਅਜੀਤ ਡੈਸਕ
02-09-2026