03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਨਿਊਯਾਰਕ ਪਹੁੰਚੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਪੈਨ ਸਟੇਸ਼ਨ ’ਤੇ ਭਾਰਤੀ ਅਧਿਕਾਰੀਆਂ ਵਲੋਂ ਸਵਾਗਤ

ਨਿਊਯਾਰਕ, 3 ਸਤੰਬਰ (ਰਾਜੂ ਸਾਹਿਬਾਜ਼ਪੁਰਾ) - ਕੇਂਦਰੀ ਵਿੱਤ ਅਤੇ ਕਾਰਪੋਰੇਟ ਮਾਮਲਿਆਂ ਬਾਰੇ ਮੰਤਰੀ ਨਿਰਮਲਾ ਸੀਤਾਰਮਨ ਜੀ-20 ਮੀਟਿੰਗਾਂ ਵਿਚ ਹਿੱਸਾ ਲੈਣ ਮਗਰੋਂ ਨਿਊਯਾਰਕ ਪਹੁੰਚੇ। ਪੈਨ ਸਟੇਸ਼ਨ ’ਤੇ ਅਮਰੀਕਾ ਵਿਚ...

ਅਜੀਤ ਡੈਸਕ 03-09-2026

ਨਿਊਯਾਰਕ, 3 ਸਤੰਬਰ (ਰਾਜੂ ਸਾਹਿਬਾਜ਼ਪੁਰਾ) - ਕੇਂਦਰੀ ਵਿੱਤ ਅਤੇ ਕਾਰਪੋਰੇਟ ਮਾਮਲਿਆਂ ਬਾਰੇ ਮੰਤਰੀ ਨਿਰਮਲਾ ਸੀਤਾਰਮਨ ਜੀ-20 ਮੀਟਿੰਗਾਂ ਵਿਚ ਹਿੱਸਾ ਲੈਣ ਮਗਰੋਂ ਨਿਊਯਾਰਕ ਪਹੁੰਚੇ। ਪੈਨ ਸਟੇਸ਼ਨ ’ਤੇ ਅਮਰੀਕਾ ਵਿਚ ਭਾਰਤ ਦੇ ਰਾਜਦੂਤ ਵਿਨੈ ਮੋਹਨ ਕਵਾਤਰਾ ਅਤੇ ਨਿਊਯਾਰਕ ਦੇ ਕਾਰਜਕਾਰੀ ਕੌਂਸਲ ਜਨਰਲ ਵਿਸ਼ਾਲ ਹਰਸ਼ ਨੇ ਉਨ੍ਹਾਂ ਦਾ ਸਵਾਗਤ ਕੀਤਾ।
ਸੀਤਾਰਮਨ ਦੇ ਨਿਊਯਾਰਕ ਦੌਰੇ ਦਾ ਮੁੱਖ ਮਕਸਦ ਭਾਰਤ ਅਤੇ ਅਮਰੀਕਾ ਵਿਚਾਲੇ ਵਪਾਰਕ ਤੇ ਵਿੱਤੀ ਸੰਬੰਧ ਮਜ਼ਬੂਤ ਕਰਨਾ ਅਤੇ ਭਾਰਤ ਵਿਚ ਵਿਦੇਸ਼ੀ ਨਿਵੇਸ਼ ਲਈ ਨਵੇਂ ਮੌਕੇ ਪੇਸ਼ ਕਰਨਾ ਹੈ। ਉਹ ਉੱਚ ਪੱਧਰੀ ਕਾਰੋਬਾਰੀ ਗੋਲਮੇਜ਼ ਬੈਠਕ ਵਿਚ ਨਿਊਯਾਰਕ ਦੀਆਂ ਪ੍ਰਮੁੱਖ ਕੰਪਨੀਆਂ ਦੇ ਮੁਖੀਆਂ, ਨਿਵੇਸ਼ਕਾਂ ਅਤੇ ਵਿੱਤੀ ਖੇਤਰ ਦੇ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ ਕਰਨਗੇ।
ਬੈਠਕਾਂ ਦੌਰਾਨ ਭਾਰਤ ਦੀ ਆਰਥਿਕ ਵਿਕਾਸ ਦਰ, ਨਿਵੇਸ਼ ਨੀਤੀਆਂ ਅਤੇ ਵਿੱਤੀ ਬਾਜ਼ਾਰ ਵਿਚ ਮੌਜੂਦ ਸੰਭਾਵਨਾਵਾਂ ਉੱਤੇ ਚਰਚਾ ਹੋਵੇਗੀ। ਦੋਵਾਂ ਦੇਸ਼ਾਂ ਦੀਆਂ ਕੰਪਨੀਆਂ ਅਤੇ ਵਿੱਤੀ ਸੰਸਥਾਵਾਂ ਵਿਚਾਲੇ ਸਹਿਯੋਗ ਵਧਾਉਣ ਦੇ ਤਰੀਕਿਆਂ ਉੱਤੇ ਵੀ ਵਿਚਾਰ ਕੀਤਾ ਜਾਵੇਗਾ।

ਪਿਛਲੀ ਖ਼ਬਰ ਮੁਹਾਲੀ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਅਗਲੀ ਖ਼ਬਰ ਕਾਂਗਰਸ ਨੇ ਭਾਜਪਾ ਵਿਰੁੱਧ ਮੋਰਚਾ ਖੋਲ੍ਹਿਆ, ਸ਼ੁਰੂ ਕਰੇਗੀ ਅੰਦੋਲਨ