ਰਾਮਾ ਮੰਡੀ (ਬਠਿੰਡਾ), 3 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ)- ਪਿੰਡ ਫੁੱਲੋ ਨੂੰ ਜਾਂਦੀ ਨਹਿਰ ਵਿਚ ਇਕ ਵਿਅਕਤੀ ਦੀ ਲਾਸ਼ ਪਈ ਹੋਣ ਦੀ ਸੂਚਨਾ ਮਿਲੀ। ਸੂਚਨਾ ਮਿਲਦੇ ਹੀ ਤੁਰੰਤ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਹੈਲਪਲਾਈਨ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਬੋਬੀ ਲਹਿਰੀ, ਮੈਂਬਰ ਕਾਲਾ ਬੰਗੀ, ਰਿੰਕਾ ਮਿਸਤਰੀ ਐਂਬੂਲੈਂਸ ਲੈ ਕੇ ਪਹੁੰਚੇ।
ਲਾਸ਼ ਨੂੰ ਪੁਲਿਸ ਦੀ ਹਾਜ਼ਰੀ ਵਿਚ ਨਹਿਰ ਵਿਚੋਂ ਬਾਹਰ ਕੱਢਿਆ ਗਿਆ। ਲਾਸ਼ ਦੀ ਮੌਕੇ ਤੇ ਪਹਿਚਾਣ ਨਹੀਂ ਹੋ ਸਕੀ। ਲਾਸ਼ ਨੂੰ ਪੁਲਿਸ ਦੀ ਹਾਜ਼ਰੀ ਵਿੱਚ ਪਹਿਚਾਣ ਲਈ ਤਲਵੰਡੀ ਸਾਬੋ ਦੇ ਸਰਕਾਰੀ ਹਸਪਤਾਲ ਵਿਖੇ 72 ਘੰਟਿਆਂ ਲਈ ਮੋਰਚਰੀ ਵਿੱਚ ਰੱਖ ਦਿੱਤਾ ਗਿਆ ਹੈ।