04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਬਡਗਾਮ ਵਿਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫਲਤਾ: ਅੱਤਵਾਦੀਆਂ ਨਾਲ ਮੁਕਾਬਲਾ, ਇਕ ਅੱਤਵਾਦੀ ਮਾਰਿਆ ਗਿਆ

ਸ੍ਰੀਨਗਰ, 4 ਸਤੰਬਰ - ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਦੇ ਸੰਘਣੇ ਜੰਗਲਾਂ ਵਿਚ ਸ਼ੁੱਕਰਵਾਰ ਨੂੰ...

ਅਜੀਤ ਡੈਸਕ 04-09-2026

ਸ੍ਰੀਨਗਰ, 4 ਸਤੰਬਰ - ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਦੇ ਸੰਘਣੇ ਜੰਗਲਾਂ ਵਿਚ ਸ਼ੁੱਕਰਵਾਰ ਨੂੰ ਫੌਜ, ਜੰਮੂ-ਕਸ਼ਮੀਰ ਪੁਲਿਸ ਅਤੇ ਸੀ.ਆਰ.ਪੀ.ਐਫ. ਵਲੋਂ ਕੀਤੇ ਗਏ ਸਾਂਝੇ ਆਪ੍ਰੇਸ਼ਨ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ। ਆਪ੍ਰੇਸ਼ਨ ਦੌਰਾਨ, ਸੁਰੱਖਿਆ ਬਲਾਂ ਨੇ ਸ਼ੱਕੀ ਗਤੀਵਿਧੀਆਂ ਵੇਖੀਆਂ ਅਤੇ ਖੇਤਰ ਵਿਚ ਚੌਕਸੀ ਵਧਾ ਦਿੱਤੀ।

ਸ਼ੱਕੀ ਗਤੀਵਿਧੀਆਂ ਨੂੰ ਦੇਖ ਕੇ, ਸੈਨਿਕਾਂ ਨੇ ਅੱਤਵਾਦੀਆਂ ਨੂੰ ਚੁਣੌਤੀ ਦਿੱਤੀ। ਫਿਰ ਅੱਤਵਾਦੀਆਂ ਨੇ ਗੋਲੀਬਾਰੀ ਕੀਤੀ, ਜਿਸ ਨਾਲ ਸੁਰੱਖਿਆ ਬਲਾਂ ਨੂੰ ਜਵਾਬੀ ਕਾਰਵਾਈ ਕਰਨੀ ਪਈ। ਗੋਲੀਬਾਰੀ ਵਿੱਚ ਇੱਕ ਅੱਤਵਾਦੀ ਮਾਰਿਆ ਗਿਆ।

ਪਿਛਲੀ ਖ਼ਬਰ ਸ਼੍ਰੀਨਗਰ ਹਵਾਈ ਅੱਡੇ 'ਤੇ ਵੱਡਾ ਹਾਦਸਾ, ਇੰਡੀਗੋ ਜਹਾਜ਼ ਖੰਭੇ ਨਾਲ ਟਕਰਾਇਆ, ਸਾਰੇ ਯਾਤਰੀ ਸੁਰੱਖਿਅਤ ਅਗਲੀ ਖ਼ਬਰ ਭਾਰੀ ਮੀਂਹ ਨਾਲ ਅੱਤ ਦੀ ਉਮਸ ਭਰੀ ਗਰਮੀ ਤੋਂ ਲੋਕਾਂ ਨੂੰ ਮਿਲੀ ਰਾਹਤ