ਗੁਰਦਾਸਪੁਰ, 6 ਸਤੰਬਰ (ਰੋਹਿਤ ਗੁਪਤਾ) - ਪੁਲਿਸ ਜ਼ਿਲ੍ਹਾ ਗੁਰਦਾਸਪੁਰ ਨੂੰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਇਕ ਵੱਡੀ ਸਫਲਤਾ ਹਾਸਲ ਹੋਈ ਹੈ । ਤਿੰਨ ਵੱਖ-ਵੱਖ ਮਾਮਲਿਆਂ ਵਿਚ ਦੋ ਕਿਲੋ ਦੇ ਕਰੀਬ ਹੈਰੋਇਨ ਸਮੇਤ ਤਿੰਨ ਨੌਜਵਾਨਾਂ ਨੂੰ ਗ੍ਰਫਤਾਰ ਕੀਤਾ ਗਿਆ ਹੈ। ਇਸ ਸੰਬੰਧ ਵਿਚ ਤਿੰਨ ਵੱਖ-ਵੱਖ ਥਾਣਿਆਂ ਵਿਚ ਮਾਮਲੇ ਵੀ ਦਰਜ ਕੀਤੇ ਗਏ ਹਨ
ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਡੀਐਸਪੀ ਰਜਿੰਦਰ ਮਨਹਾਸ ਨੇ ਦੱਸਿਆ ਕਿ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ ਮੁਹਿੰਮ ਦੌਰਾਨ ਸਪੈਸ਼ਲ ਬ੍ਰਾਂਚ, ਗੁਰਦਾਸਪੁਰ ਅਤੇ ਮੁੱਖ ਅਫ਼ਸਰ ਥਾਣਾ ਦੋਰਾਂਗਲਾ ਸਮੇਤ ਪੁਲਿਸ ਪਾਰਟੀ ਨੂੰ ਦੌਰਾਨੇ ਨਾਕਾ ਬੰਦੀ 1 ਸ਼ੱਕੀ ਨੌਜਵਾਨ ਮਨਪ੍ਰੀਤ ਸਿੰਘ ਵਾਸੀ ਇਸਲਾਮਪੁਰ ਨੂੰ ਪੁਲਿਸ ਪਾਰਟੀ ਦੀ ਸਹਾਇਤਾ ਨਾਲ ਕਾਬੂ ਕੀਤਾ ਗਿਆ। ਉਪ ਕਪਤਾਨ ਪੁਲਿਸ, ਦੀਨਾਨਗਰ ਦੀ ਹਾਜ਼ਰੀ ਵਿਚ ਤਲਾਸ਼ੀ ਦੌਰਾਨ ਉਸ ਪਾਸੋਂ 2 ਪੈਕਟ ਹੈਰੋਇਨ ਜਿਨ੍ਹਾ ਦਾ ਵਜ਼ਨ 1 ਕਿਲੋ 103 ਗ੍ਰਾਮ ਸੀ, ਬਰਾਮਦ ਹੋਈ। ਮੁੱਢਲੀ ਪੁੱਛ-ਗਿੱਛ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਦੋਸ਼ੀ ਨੇ ਇਹ ਹੈਰੋਇਨ ਦੀ ਖੇਪ ਡਰੋਨ ਰਾਹੀਂ ਪਾਕਿਸਤਾਨ ਦੇ ਤਸਕਰਾਂ ਤੋਂ ਮੰਗਵਾਈ ਹੈ। ਗ੍ਰਿਫ਼ਤਾਰ ਦੋਸ਼ੀ ਦਾ ਰਿਮਾਂਡ ਹਾਸਿਲ ਕਰਕੇ ਹੋਰ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾਵੇਗੀ ਅਤੇ ਇਸ ਦੇ ਬੈਕਵਰਡ ਅਤੇ ਫਾਰਵਰਡ ਲਿੰਕਜ਼ ਨੂੰ ਵੈਰੀਫਾਈ ਕੀਤਾ ਜਾਵੇਗਾ।
ਇਸੇ ਤਰ੍ਹਾਂ ਦੀਨਾ ਨਗਰ ਪੁਲਿਸ ਨੇ ਨਾਕਾਬੰਦੀ ਦੌਰਾਨ ਸਕੂਟਰੀ 'ਤੇ ਆ ਰਹੇ 2 ਸ਼ੱਕੀ ਨੌਜਵਾਨਾਂ ਨੂੰ ਕਾਬੂ ਕੀਤਾ । ਉਪ ਕਪਤਾਨ ਪੁਲਿਸ, ਦੀਨਾਨਗਰ ਦੀ ਹਾਜ਼ਰੀ ਵਿਚ ਤਲਾਸ਼ੀ ਦੌਰਾਨ ਉਨ੍ਹਾਂ ਪਾਸੋਂ 548 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਹ ਦੋਵੇਂ ਨੌਜਵਾਨ ਹਰਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਫ਼ਿਰੋਜ਼ਪੁਰ ਦੇ ਰਹਿਣ ਵਾਲੇ ਹਨ ਅਤੇ ਇਧਰ ਹੈਰੋਇਨ ਜੀ ਕੰਸਾਈਨਮੈਂਟ ਲੈਣ ਲਈ ਆਏ ਸਨ । ਡੀਐਸਪੀ ਰਜਿੰਦਰ ਮਨਹਾਸ ਨੇ ਦੱਸਿਆ ਕਿ ਥਾਣਾ ਤੀਬਰ ਪੁਲਿਸ ਵਲੋਂ ਵੀ 295 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।
ਤਾਜ਼ਾ ਖ਼ਬਰਾਂ
Free
ਵੱਖ-ਵੱਖ ਮਾਮਲਿਆਂ ਵਿਚ ਦੋ ਕਿਲੋ ਦੇ ਕਰੀਬ ਹੈਰੋਇਨ ਸਮੇਤ ਤਿੰਨ ਗ੍ਰਿਫਤਾਰ
ਗੁਰਦਾਸਪੁਰ, 6 ਸਤੰਬਰ (ਰੋਹਿਤ ਗੁਪਤਾ) - ਪੁਲਿਸ ਜ਼ਿਲ੍ਹਾ ਗੁਰਦਾਸਪੁਰ ਨੂੰ ਯੁੱਧ ਨਸ਼ਾ ਵਿਰੁੱਧ ਮੁਹਿੰਮ ਤਹਿਤ ਇਕ ਵੱਡੀ ਸਫਲਤਾ ਹਾਸਲ ਹੋਈ ਹੈ । ਤਿੰਨ ਵੱਖ-ਵੱਖ ਮਾਮਲਿਆਂ ਵਿਚ ਦੋ ਕਿਲੋ ਦੇ ਕਰੀਬ ਹੈਰੋਇਨ ਸਮੇਤ ਤਿੰਨ...
ਅਜੀਤ ਡੈਸਕ
06-09-2026