ਓਠੀਆ/ ਅੰਮ੍ਰਿਤਸਰ, 7 ਸਤੰਬਰ (ਗੁਰਵਿੰਦਰ ਸਿੰਘ ਛੀਨਾ)- ਹਲਕਾ ਰਾਜਾਸਾਂਸੀ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਪਾਰਟੀ ਇਕ ਵੱਡੀ ਪਾਰਟੀ ਵਜੋਂ ਉਭਰ ਕੇ ਸਾਹਮਣੇ ਆ ਰਿਹਾ ਹੈ। ਹਲਕੇ ਵਿਚ ਲਗਾਤਾਰ ਲੋਕ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ ਹੋ ਕੇ ਇਹ ਸੰਕੇਤ ਦੇ ਰਹੇ ਹਨ ਕਿ ਆਉਣ ਵਾਲੀ ਸਰਕਾਰ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਹੋਵੇਗੀ।
ਜਿਸ ਦੇ ਮੁੱਖ ਮੰਤਰੀ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਹੋਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਰਾਜਾਸਾਂਸੀ ਦੇ ਅਧੀਨ ਆਉਂਦੇ ਪਿੰਡ ਮਟੀਆ ਦੇ 70 ਦੇ ਕਰੀਬ ਪਰਿਵਾਰਾਂ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ ਕਰਨ ਮੌਕੇ ਹਲਕਾ ਰਾਜਾਸਾਂਸੀ ਇੰਚਾਰਜ ਦਲਜੀਤ ਸਿੰਘ ਮਿਆਦੀਆਂ ਨੇ ਕੀਤਾ।
ਦੂਜੀਆ ਸਿਆਸੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਡਾਕਟਰ ਧਰਮਿੰਦਰ ਸਿੰਘ, ਚਰਨਜੀਤ ਸਿੰਘ, ਕਰਨਦੀਪ ਸਿੰਘ, ਗੁਰਜੰਟ ਸਿੰਘ, ਡਾਕਟਰ ਲਖਵਿੰਦਰ ਸਿੰਘ, ਸੁਰਜੀਤ ਸਿੰਘ, ਜੋਬਨਦੀਪ ਸਿੰਘ, ਬਲਜਿੰਦਰ ਸਿੰਘ, ਰਣਬੀਰ ਸਿੰਘ, ਸਤਨਾਮ ਸਿੰਘ, ਜਸਪਾਲ ਸਿੰਘ, ਰਣਜੀਤ ਸਿੰਘ, ਮਹਿਕਦੀਪ ਸਿੰਘ, ਦਵਿੰਦਰ ਸਿੰਘ, ਗੁਰਦੀਪ ਸਿੰਘ,ਆਕਾਸ਼ਦੀਪ ਸਿੰਘ ਦੇ ਪਰਿਵਾਰਾਂ ਨੂੰ ਹਲਕਾ ਇੰਚਾਰਜ ਦਲਜੀਤ ਸਿੰਘ ਮਿਆਦੀਆਂ ਵਲੋਂ ਪਾਰਟੀ ਦੇ ਮਫਰਲ ਪਾ ਕੇ ਸਨਮਾਨਿਤ ਕੀਤਾ।