08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ ਐਡਵੋਕੇਟ ਕਰਮਜੀਤ ਸਿੰਘ ਦੀ ਅਗਵਾਈ ’ਚ ਚੰਡੀਗੜ੍ਹ ਨੂੰ ਕਾਫ਼ਲਾ ਹੋਇਆ ਰਵਾਨਾ

ਰਾਜਪੁਰਾ, 8 ਸਤੰਬਰ (ਰਣਜੀਤ ਸਿੰਘ)- ਅੱਜ ਇੱਥੋਂ ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ ਐਡਵੋਕੇਟ ਚੌਧਰੀ ਕਰਮਜੀਤ ਸਿੰਘ ਦੇ ਅਗਵਾਈ ਵਿਚ 300 ਦੇ ਕਰੀਬ ਕਾਰਾਂ ਦਾ ਵੱਡਾ ਕਾਫ਼ਲਾ ਚੰਡੀਗੜ੍ਹ ਲਈ ਰਵਾਨਾ ਹੋਇਆ ...

ਅਜੀਤ ਡੈਸਕ 08-09-2026

ਰਾਜਪੁਰਾ, 8 ਸਤੰਬਰ (ਰਣਜੀਤ ਸਿੰਘ)- ਅੱਜ ਇੱਥੋਂ ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ ਐਡਵੋਕੇਟ ਚੌਧਰੀ ਕਰਮਜੀਤ ਸਿੰਘ ਦੇ ਅਗਵਾਈ ਵਿਚ 300 ਦੇ ਕਰੀਬ ਕਾਰਾਂ ਦਾ ਵੱਡਾ ਕਾਫ਼ਲਾ ਚੰਡੀਗੜ੍ਹ ਲਈ ਰਵਾਨਾ ਹੋਇਆ ਇਸ ਮੌਕੇ ’ਤੇ ਚੌਧਰੀ ਕਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਪੰਜਾਬ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਮੁੱਚੀ ਲੀਡਰਸ਼ਿਪ ਦੀ ਅਗਵਾਈ ਦੇ ਵਿਚ ਪੰਜਾਬ ਦੀ ਸੱਤਾਧਾਰੀ ਪਾਰਟੀ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ ਉਨਾਂ ਅੱਗੇ ਦੱਸਿਆ ਕਿ ਕਾਂਗਰਸ ਪਾਰਟੀ ਵੱਲੋਂ ਬੀਤੇ ਸਾਢੇ ਚਾਰ ਸਾਲਾਂ ਤੋਂ ਵੱਧ ਸਮੇਂ ਦੌਰਾਨ ਜਿਹੜੀ ਲੋਕਾਂ ਨਾਲ ਵਾਅਦਾ ਖ਼ਿਲਾਫੀ ਕੀਤੀ ਗਈ ਹੈ, ਉਸ ਨੂੰ ਲੈ ਕੇ ਹੱਲਾ ਬੋਲ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਇਸ ਹੱਲਾ ਬੋਲ ਨਾਲ ਸੱਤਾਧਾਰੀ ਧਿਰ ਦੀ ਸਿਆਸਤ ਹਿੱਲ ਜਾਵੇਗੀ। ਉਨ੍ਹਾਂ ਦੱਸਿਆ ਕਿ ਰਾਜਪੂਰਾ ਸਮੇਤ ਹੋਰਨਾਂ ਹਲਕਿਆਂ ਵਿੱਚੋਂ ਵੀ ਚੰਡੀਗੜ੍ਹ ਧਰਨੇ ਵਿਚ ਸ਼ਾਮਿਲ ਹੋਣ ਲਈ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਪੁੱਜ ਰਹੇ ਹਨ ਅਤੇ ਪ੍ਰਸ਼ਾਸਨ ਕੋਲੋਂ ਕਾਂਗਰਸ ਪਾਰਟੀ ਦਾ ਇਕੱਠ ਸਾਂਭਣਾ ਔਖਾ ਹੋ ਜਾਵੇਗਾ। ਅੱਗੇ ਉਨ੍ਹਾਂ ਕਿਹਾ ਕਿ ਆਉਣ ਵਾਲਾ ਸਮਾਂ ਕਾਂਗਰਸ ਪਾਰਟੀ ਦਾ ਹੈ ਅਤੇ ਕਾਂਗਰਸ ਪਾਰਟੀ ਪੰਜਾਬ ਦੀ ਸਤਾ ਦੀ ਵਾਗਡੋਰ ਸੰਭਾਲੇਗੀ ਅਤੇ ਆਪਣੀ ਸਰਕਾਰ ਬਣਾਵੇਗੀ।

ਪਿਛਲੀ ਖ਼ਬਰ ਮੁੱਖ ਮੰਤਰੀ ਦੀ ਰੈਲੀ ਵਿਚ ਜਾਣ ’ਤੇ ਦੋ ਧਿਰਾਂ ਦਰਮਿਆਨ ਚੱਲੀਆਂ ਗੋਲ਼ੀ,ਪੰਜ ਜ਼ਖ਼ਮੀ ਅਗਲੀ ਖ਼ਬਰ ਹਵਾਬਾਜ਼ੀ ਕੰਪਨੀ ਨੇ ਨੋਰਾ ਫਤੇਹੀ ਵਿਰੁੱਧ ਦਾਇਰ ਕੀਤਾ ਮਾਣਹਾਨੀ ਦਾ ਮੁਕੱਦਮਾ