ਚੰਡੀਗੜ੍ਹ, 8 ਸਤੰਬਰ- ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਨੇ ਸੂਬਾ ਸਰਕਾਰ ਖ਼ਿਲਾਫ਼ ਜ਼ਬਰਦਸਤ ਸ਼ਕਤੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸਨ ਵਿਚ ਚੰਡੀਗੜ੍ਹ ਦੇ ਸੈਕਟਰ-15 ਸਥਿਤ ਪੰਜਾਬ ਕਾਂਗਰਸ ਭਵਨ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਇਕੱਠੇ ਹੋਏ ਪਾਰਟੀ ਵਰਕਰਾਂ ਨੇ ਮੁੱਖ ਮੰਤਰੀ ਰਿਹਾਇਸ਼ ਵੱਲ ਕੂਚ ਕੀਤਾ ਸੀ।ਪੁਲਿਸ ਵਲੋਂ ਭਾਰੀ ਬੈਰੀਕੇਡਿੰਗ ਕੀਤੀ ਗਈ ਸੀ ਤਾਂ ਜੋ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਰਿਹਾ ਹੈ, ਜਿਸ ਨਾਲ ਇਲਾਕੇ ਵਿੱਚ ਕਾਫੀ ਤਣਾਅਪੂਰਨ ਮਾਹੌਲ ਬਣਿਆ ਹੋਇਆ ਹੈ। ਇਸ ਦੌਰਾਨ ਪੁਲਿਸ ਨੇ ਕਈ ਕਾਂਗਰਸੀ ਆਗੂਆਂ ਨੂੰ ਹਿਰਾਸਤ ਵਿਚ ਲਿਆ ਹੈ।