ਓਠੀਆਂ (ਗੁਰਦਾਸਪੁਰ), 8 ਸਤੰਬਰ (ਗੁਰਵਿੰਦਰ ਸਿੰਘ ਛੀਨਾ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋ 2027 ਦੀਆਂ ਚੋਣਾਂ ਜਿੱਤਣ ਲਈ ਅਕਾਲੀ ਵਰਕਰਾਂ ਨੂੰ ਉੱਚ ਅਹੁਦੇ ਦੇ ਕੇ ਹਲਕੇ ਦੀਆ ਜ਼ਿੰਮੇਵਾਰੀਆਂ ਦਿੱਤੀਆਂ ਜਾ ਰਹੀਆ ਹਨ। ਜਿਸ ਦੇ ਤਹਿਤ ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਨਿਧਾੜਕ ਆਗੂ ਅਤੇ ਪੰਜ ਵਾਰੀ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਰਹੇ ਸਰਕਲ ਪ੍ਰਧਾਨ ਤੇਜਇਕਬਾਲ ਸਿੰਘ ਮੁਹਾਰ ਨੂੰ ਪਾਰਟੀ ਵਿਚ ਕੀਤੀਆਂ ਗਈਆਂ ਸੇਵਾਵਾਂ ਬਦਲੇ ਅੱਜ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਉਨ੍ਹਾਂ ਨੂੰ ਜਨਰਲ ਕੋਂਸਲ ਦਾ ਮੈਂਬਰ ਨਿਯੁਕਤ ਕੀਤਾ ਗਿਆ।
ਜਨਰਲ ਕੌਂਸਲ ਮੈਂਬਰ ਨਿਯੁਕਤ ਕਰਨ 'ਤੇ ਮੁਹਾਰ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਸਾਬਕਾ ਵਿਧਾਇਕ ਵੀਰ ਸਿੰਘ ਲੋਪੋਕੇ, ਰਾਣਾ ਲੋਪੋਕੇ, ਜ਼ਿਲ੍ਹਾ ਦਿਹਾਤੀ ਪ੍ਰਧਾਨ ਰਜਵਿੰਦਰ ਸਿੰਘ ਰਾਜਾ ਲਦੇਹ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਡੇਵੱਢ ਦਾ ਧੰਨਵਾਦ ਕੀਤਾ ਅਤੇ ਦਿੱਤੀ ਗਈ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਦਾ ਵਾਅਦਾ ਕੀਤਾ। ਉਨ੍ਹਾਂ 2027 ਵਿਚ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਲਿਆਉਣ ਲਈ ਹਲਕੇ ਵਿਚ ਮਨੋਤਨੋ ਰਾਤ ਦਿਨ ਕੰਮ ਕਰਨ ਦਾ ਪਾਰਟੀ ਨੂੰ ਭਰੋਸਾ ਦਿੱਤਾ।