ਤਚਡਜਚਤਜਡਤਡਤ,ਚੰਡੀਗੜ੍ਹ, 9 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੇ ਟਵੀਟਰ ਹੈਂਡਲ ’ਤੇ ਪੋਸਟ ਕਰਦਿਆਂ ਵਿਰੋਧੀ ਪਾਰਟੀਆਂ ’ਤੇ ਵਾਰੇ ਲਿਖਦਿਆਂ ਕਿਹਾ ਕਿ ਰਾਹੁਲ ਗਾਂਧੀ ਜੀ, ਲਾਸ਼ਾਂ 'ਤੇ ਰਾਜਨੀਤੀ ਨਾ ਕਰੋ; ਪੰਜਾਬੀ ਇਸ ਤਰ੍ਹਾਂ ਦੀ ਰਾਜਨੀਤੀ ਨੂੰ ਪਸੰਦ ਨਹੀਂ ਕਰਦੇ।
ਇਸ ਗੱਲ ਉਨ੍ਹਾਂ ਉਦੋਂ ਕਹੀ ਜਦੋਂ ਕਾਂਗਰਸੀ ਆਗੂਆਂ ਨੇ ਪੀੜਤ ਦੇ ਪਿੰਡ ਦਾ ਦੌਰਾ ਕੀਤਾ ਅਤੇ ਇਸੇ ਘਿਣਾਉਣੀ ਰਾਜਨੀਤੀ ਵਿਚ ਸ਼ਾਮਲ ਹੋਣ ਦੀ ਕੋਸ਼ਿਸ਼ ਕੀਤੀ, ਤਾਂ ਸਥਾਨਕ ਲੋਕਾਂ ਨੇ ਉਨ੍ਹਾਂ ਨੂੰ ਭਜਾ ਦਿੱਤਾ।
ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿਚ, ਪੁਲਿਸ ਨੇ ਪਰਿਵਾਰ ਦੁਆਰਾ ਦਿੱਤੀ ਗਈ ਪਛਾਣ ਦੇ ਆਧਾਰ 'ਤੇ ਸਾਰੇ ਦੋਸ਼ੀਆਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਹੈ। ਪੰਜਾਬ ਵਿੱਚ ਨਸ਼ਿਆਂ ਦੇ ਫੈਲਾਅ ਲਈ ਅਕਾਲੀ, ਭਾਜਪਾ ਅਤੇ ਕਾਂਗਰਸ ਸਰਕਾਰਾਂ ਜ਼ਿੰਮੇਵਾਰ ਰਹੀਆਂ ਹਨ। ਮੇਰੀ ਸਰਕਾਰ ਦੇ ਅਧੀਨ, ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ।
ਰਾਹੁਲ ਗਾਂਧੀ ਜੀ, ਲਾਸ਼ਾਂ 'ਤੇ ਰਾਜਨੀਤੀ ਨਾ ਕਰੋ; ਪੰਜਾਬੀ ਇਸ ਤਰ੍ਹਾਂ ਦੀ ਰਾਜਨੀਤੀ ਨੂੰ ਪਸੰਦ ਨਹੀਂ ਕਰਦੇ ਸੀ. ਐੱਮ. ਮਾਨ