ਚੰਡੀਗੜ੍ਹ, 10 ਸਤੰਬਰ- ਸਾਬਕਾ ਮੰਤਰੀ ਭਗਤ ਚੁੰਨੀ ਲਾਲ ਭਗਤ ਦੇ ਦਿਹਾਂਤ ’ਤੇ ਪੰਜਾਬ ਸਰਕਾਰ ਵਲੋਂ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਗਿਆ ਕਿ ‘ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੇ ਪੂਰਨਿਆਂ ਤੇ ਚਲਦੇ ਹੋਏ ਦੱਬੇ ਕੁਚਲਿਆਂ, ਗਰੀਬਾਂ ਅਤੇ ਦਲਿਤਾਂ ਦੇ ਹੱਕਾਂ ਲਈ ਸੰਘਰਸ਼ ਕਰਨ ਵਾਲੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਜੀ ਦੇ ਅਕਾਲ ਚਲਾਣੇ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੀ ਹੈ।
ਇਸ ਸੰਬੰਧੀ ਅੱਜ ਪੰਜਾਬ ਵਿਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਜਾਂਦਾ ਹੈ।