11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਅਣ-ਐਲਾਨੇ ਪਾਵਰਕਾਮ ਕੱਟਾਂ ਤੋਂ ਭੜਕੇ ਕਿਸਾਨ, ਬੀਕੇਯੂ ਡਕੌਂਦਾ ਵਲੋਂ ਰਾਏਕੋਟ ਵਿਖੇ ਜ਼ੋਰਦਾਰ ਰੋਸ ਧਰਨਾ

ਰਾਏਕੋਟ 10 ਸਤੰਬਰ (ਬਲਵਿੰਦਰ ਸਿੰਘ ਲਿੱਤਰ) ਖੇਤੀਬਾੜੀ ਸੈਕਟਰ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਨਾ ਮਿਲਣ ਤੋਂ ਅੱਕੇ ਕਿਸਾਨਾਂ ਦਾ ਗੁੱਸਾ ਅੱਜ ਸੜਕਾਂ ’ਤੇ ਫੁੱਟ ਪਿਆ।

ਅਜੀਤ ਡੈਸਕ 11-09-2026

ਰਾਏਕੋਟ 10 ਸਤੰਬਰ (ਬਲਵਿੰਦਰ ਸਿੰਘ ਲਿੱਤਰ) ਖੇਤੀਬਾੜੀ ਸੈਕਟਰ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਨਾ ਮਿਲਣ ਤੋਂ ਅੱਕੇ ਕਿਸਾਨਾਂ ਦਾ ਗੁੱਸਾ ਅੱਜ ਸੜਕਾਂ ’ਤੇ ਫੁੱਟ ਪਿਆ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੀ ਅਗਵਾਈ ਹੇਠ ਲਾਮਬੰਦ ਹੋਏ ਵੱਡੀ ਗਿਣਤੀ ਕਿਸਾਨਾਂ ਵਲੋਂ ਪਾਵਰਕਾਮ ਦਫ਼ਤਰ ਰਾਏਕੋਟ ਸਾਹਮਣੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਤਿੱਖਾ ਰੋਸ ਪ੍ਰਗਟਾਇਆ ਗਿਆ। ਇਸ ਮੌਕੇ ਬੀਕੇਯੂ ਏਕਤਾ ਡਕੌਂਦਾ (ਧਨੇਰ) ਦੇ ਜ਼ਿਲ੍ਹਾ ਮੀਤ ਪ੍ਰਧਾਨ ਗੁਰਮਿੰਦਰ ਸਿੰਘ ਗੋਗੀ ਸੀਲੋਆਣੀ, ਸਰਬਜੀਤ ਸਿੰਘ ਧੂਰਕੋਟ ਪ੍ਰਧਾਨ ਬਲਾਕ ਰਾਏਕੋਟ ਅਤੇ ਸਰਬਜੀਤ ਸਿੰਘ ਪ੍ਰਧਾਨ ਬਲਾਕ ਸੁਧਾਰ ਦੀ ਸਾਂਝੀ ਅਗਵਾਈ ਹੇਠ ਕਿਸਾਨਾਂ ਦੇ ਵੱਡੇ ਇਕੱਠ ਵਲੋਂ ਸਰਦਾਰ ਹਰੀ ਸਿੰਘ ਨਲੂਆ ਚੌਂਕ ਰਾਏਕੋਟ ਵਿਖੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।

ਪਿਛਲੀ ਖ਼ਬਰ ਸੜਕ ਹਾਦਸੇ 'ਚ ਜ਼ਖ਼ਮੀ ਹੋਈ ਕਾਲਜ ਵਿਦਿਆਰਥਣ ਦੀ ਮੌਤ ਅਗਲੀ ਖ਼ਬਰ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਕਾਂਗਰਸ ਦੇ ਪੰਜਾਬ ਪ੍ਰਧਾਨ ਰਾਜਾ ਵੜਿੰਗ