ਸੁਭਾਨਪੁਰ (ਕਪੂਰਥਲਾ), 11 ਸਤੰਬਰ (ਸਤਨਾਮ ਸਿੰਘ)- ਜਲੰਧਰ ਅੰਮ੍ਰਿਤਸਰ ਨੈਸ਼ਨਲ ਹਾਈਵੇ ਤੇ 9.15 ਵਜੇ ਦੇ ਕਰੀਬ ਮੋਟਰਸਾਈਕਲ ਸਵਾਰ ਦੋ ਔਰਤਾਂ ਸਮੇਤ ਇਕ ਵਿਅਕਤੀ ਦੀ ਮੌਕੇ ਤੇ ਮੌਤ ਹੋ ਜਾਣ ਦੀ ਖ਼ਬਰ ਹੈ।
ਮੌਕੇ ਤੇ ਥਾਣਾ ਸੁਭਾਨਪੁਰ ਦੀ ਪੁਲਿਸ ਦੇ ਏ.ਐਸ.ਆਈ. ਹਰਜਿੰਦਰ ਸਿੰਘ ਨੇ ਜਾ ਕੇ ਲਾਸ਼ਾਂ ਆਪਣੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਦੀ ਮੋਰਚਰੀ ਵਿਚ ਰਖਵਾ ਦਿੱਤੀਆਂ ਹਨ।