11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਦੋ ਮੋਟਰਸਾਈਕਲਾਂ ਦੀ ਟੱਕਰ ਵਿਚ ਦੋ ਵਿਅਕਤੀਆਂ ਦੀ ਮੌਤ

ਕਪੂਰਥਲਾ, 11 ਸਤੰਬਰ (ਅਮਨਜੋਤ ਸਿੰਘ ਵਾਲੀਆ)- ਕੜਾਲ ਕਲਾਂ ਨਜ਼ਦੀਕ ਦੋ ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਹੋਈ...

ਅਜੀਤ ਡੈਸਕ 11-09-2026

ਕਪੂਰਥਲਾ, 11 ਸਤੰਬਰ (ਅਮਨਜੋਤ ਸਿੰਘ ਵਾਲੀਆ)- ਕੜਾਲ ਕਲਾਂ ਨਜ਼ਦੀਕ ਦੋ ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਹੋਈ ਟੱਕਰ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿ੍ਤਕਾਂ ਦੀ ਪਹਿਚਾਣ ਪ੍ਰਭਜੀਤ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਮੋਠਾਂਵਾਲ ਤੇ ਰਵਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਕਾਲਰੂ ਵਜੋਂ ਹੋਈ ਹੈ। ਮਿ੍ਤਕ ਪ੍ਰਭਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪ੍ਰਭਜੀਤ ਸਿੰਘ ਦੀ ਪਤਨੀ ਦੇ ਬੱਚਾ ਹੋਣ ਵਾਲਾ ਹੈ ਜਿਸ ਕਾਰਨ ਉਹ ਸਿਵਲ ਹਸਪਤਾਲ ਕਪੂਰਥਲਾ 'ਚ ਦਾਖ਼ਲ ਹੈ ਤੇ ਜਿਸਦੀ ਉਹ ਘਰੋਂ ਰੋਟੀ ਲੈਣ ਗਿਆ ਸੀ।

ਦੂਜੇ ਪਾਸੇ ਮਿ੍ਤਕ ਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਵਿੰਦਰ ਸਿੰਘ ਟਰੈਕਟਰਾਂ ਦੀ ਵਰਕਸ਼ਾਪ ਵਿਚ ਕੰਮ ਕਰਦਾ ਸੀ ਤੇ ਕੰਮ ਤੋਂ ਵਾਪਸ ਜਾ ਰਿਹਾ ਸੀ। ਦੋਵਾਂ ਮੋਟਰਸਾਈਕਲ ਚਾਲਕਾਂ ਦੀ ਕੜਾਲ ਕਲਾਂ ਨਜ਼ਦੀਕ ਆਹਮੋ ਸਾਹਮਣੇ ਜ਼ਬਰਦਸਤ ਟੱਕਰ ਹੋਣ ਕਾਰਨ ਦੋਵੇਂ ਜ਼ਖਮੀ ਹੋ ਗਏ ਜਿਨ੍ਹਾਂ ਨੂੰ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ ਗਿਆ। ਡਿਊਟੀ ਡਾ. ਇੰਦਰਪ੍ਰੀਤ ਸਿੰਘ ਨੇ ਦੱਸਿਆ ਕਿ ਸੜਕ ਹਾਦਸੇ ਵਿਚ ਜ਼ਖਮੀ ਦੋ ਮਰੀਜ਼ਾਂ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਸੀ, ਜਦੋਂ ਉਨ੍ਹਾਂ ਦੀ ਜਾਂਚ ਕੀਤੀ ਗਈ ਤਾਂ ਦੋਵਾਂ ਦੀ ਮੌਤ ਹੋ ਚੁੱਕੀ ਸੀ। ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਪਿਛਲੀ ਖ਼ਬਰ 27 ਸਾਲ ਦੀ ਉਮਰ ਵਿਚ ਡਿਸਟ੍ਰਿਕਟ ਬਾਰ ਐਸੋਸੀਏਸ਼ਨ ਚੋਣ ਜਿੱਤ ਕੇ ਰੋਹਨ ਕਾਂਤ ਨੇ ਰਚਿਆ ਇਤਿਹਾਸ ਅਗਲੀ ਖ਼ਬਰ ਜਲੰਧਰ ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਭਿਆਨਾਕ ਹਾਦਸਾ, ਦੋ ਔਰਤਾਂ ਸਮੇਤ ਇਕ ਵਿਅਕਤੀ ਦੀ ਮੌਤ