12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਗੜ੍ਹਸ਼ੰਕਰ ’ਚ ਮੁਲਾਜ਼ਮਾਂ ਵਲੋਂ ਡਿਪਟੀ ਸਪੀਕਰ ਦੇ ਘਰ ਦੇ ਘਿਰਾਓ ਤੋਂ ਪਹਿਲਾ ਵਿਸ਼ਾਲ ਰੋਸ ਮਾਰਚ

ਗੜ੍ਹਸ਼ੰਕਰ, 12 ਸਤੰਬਰ (ਧਾਲੀਵਾਲ)- ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵਲੋਂ ਮੰਗਾਂ ਨੂੰ ਲੈ ਕੇ ਮੰਤਰੀਆਂ ਦੇ ਘਰਾਂ ਦੇ ਘਿਰਾਓ ਕਰਨ ਦੇ ਦਿੱਤੇ

ਅਜੀਤ ਡੈਸਕ 12-09-2026

ਗੜ੍ਹਸ਼ੰਕਰ, 12 ਸਤੰਬਰ (ਧਾਲੀਵਾਲ)- ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵਲੋਂ ਮੰਗਾਂ ਨੂੰ ਲੈ ਕੇ ਮੰਤਰੀਆਂ ਦੇ ਘਰਾਂ ਦੇ ਘਿਰਾਓ ਕਰਨ ਦੇ ਦਿੱਤੇ ਸੱਦੇ ਤਹਿਤ ਗੜ੍ਹਸ਼ੰਕਰ ਵਿਚ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਵੱਡੀ ਤਾਦਾਦ ’ਚ ਮੁਲਾਜ਼ਮਾਂ ਵਲੋਂ ਸ੍ਰੀ ਅਨੰਦਪੁਰ ਸਾਹਿਬ ਰੋਡ ’ਤੇ ਸਥਿਤ ਡਿਪਟੀ ਸਪੀਕਰ ਦੇ ਘਰ ਦੇ ਘਿਰਾਓ ਤੋਂ ਪਹਿਲਾ ਵਿਸ਼ਾਲ  ਰੋਸ ਮਾਰਚ ਕੀਤਾ ਗਿਆ।

ਦਾਣਾ ਮੰਡੀ ਤੋਂ ਸ਼ੁਰੂ ਕਰ ਕੇ ਸੈਂਕੜੇ ਮੁਲਾਜ਼ਮਾਂ ਵਲੋਂ ਸ਼ਹਿਰ ਵਿਚ ਰੋਸ ਮਾਰਚ ਕਰਕੇ ਪੰਜਾਬ ਸਰਕਾਰ ਅਤੇ ਡਿਪਟੀ ਸਪੀਕਰ ਖਿਲਾਫ਼ ਜ਼ੰਮਕੇ ਨਾਅਰੇਬਾਜ਼ੀ ਕੀਤੀ ਗਈ। ਮੁਲਾਜ਼ਮਾਂ ਵਲੋਂ ਡਿਪਟੀ ਸਪੀਕਰ ਦੀ ਰਿਹਾਇਸ਼ ਦਾ ਘਿਰਾਓ ਕਰਕੇ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ।

ਪਿਛਲੀ ਖ਼ਬਰ ਬਲਾਚੌਰ ’ਚ ਹੋ ਰਹੀ ਪੰਜਾਬ ਬਚਾਓ ਰੈਲੀ ’ਚ ਪਹੁੰਚੇ ਸੁਖਬੀਰ ਬਾਦਲ ਅਗਲੀ ਖ਼ਬਰ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਿਕਸ ਸੰਮੇਲਨ ’ਚ ਹਿੱਸਾ ਲੈਣ ਲਈ ਪਹੁੰਚੇ ਦਿੱਲੀ