12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਕੈਨੇਡੀਅਨ ਐਮ.ਪੀ. ਖੰਨਾ ਦੇ ਰਿਸ਼ਤੇਦਾਰ ਦੇ ਘਰ ਲੱਖਾਂ ਦੇ ਸੋਨੇ ਦੇ ਗਹਿਣੇ ਅਤੇ ਨਗਦੀ ਚੋਰੀ

ਰਾਏਕੋਟ (ਲੁਧਿਆਣਾ), 12 ਸਤੰਬਰ (ਸੁਸ਼ੀਲ)- ਸਥਾਨਕ ਸ਼ਹਿਰ ਦੇ ਮੁਹੱਲਾ ਖਰਾਦੀਆਂ ’ਚ ਬੀਤੇ ਕੱਲ੍ਹ ਹੋਈ...

ਅਜੀਤ ਡੈਸਕ 12-09-2026

ਰਾਏਕੋਟ (ਲੁਧਿਆਣਾ), 12 ਸਤੰਬਰ (ਸੁਸ਼ੀਲ)- ਸਥਾਨਕ ਸ਼ਹਿਰ ਦੇ ਮੁਹੱਲਾ ਖਰਾਦੀਆਂ ’ਚ ਬੀਤੇ ਕੱਲ੍ਹ ਹੋਈ ਇਕ ਚੋਰੀ ਦੀ ਵਾਰਦਾਤ ਵਿਚ ਕੈਨੇਡੀਅਨ ਐਮ.ਪੀ ਅਰਪਣ ਖੰਨਾ ਦੇ ਰਿਸ਼ਤੇਦਾਰ ਦੇ ਘਰੋਂ ਅਣਪਛਾਤੇ ਚੋਰਾਂ ਵਲੋਂ ਲੱਖਾਂ ਰੁਪਏ ਦੀ ਨਗਦੀ ਅਤੇ ਸੋਨੇ ਦੇ ਗਹਿਣਿਆਂ ’ਤੇ ਹੱਥ ਸਾਫ ਕਰ ਦਿੱਤਾ ਗਿਆ। ਪੀੜਿਤ ਮੁਨੀਸ਼ ਖੰਨਾ ਨੇ ਦੱਸਿਆ ਕਿ ਉਨ੍ਹਾਂ ਦਾ 25 ਲੱਖ ਦੇ ਕਰੀਬ ਦਾ ਨੁਕਸਾਨ ਹੋਇਆ ਹੈ।

ਚੋਰੀ ਦੀ ਇਸ ਵੱਡੀ ਵਾਰਦਾਤ ਕਾਰਨ ਇਲਾਕੇ ਵਿਚ ਸਹਿਮ ਦਾ ਮਾਹੌਲ ਹੈ। ਜਾਂਚ ਅਧਿਕਾਰੀ ਏ.ਐਸ.ਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਚੋਰੀ ਦੀ ਇਸ ਘਟਨਾਂ ਦੇ ਸਬੰਧ ’ਚ ਪੁਲਿਸ ਵਲੋਂ ਅਣਪਛਾਤੇ ਚੋਰਾਂ ਵਿਰੁੱਧ ਬੀ.ਐਨ.ਐਸ. ਦੀ ਧਾਰਾ 305, 331(4) ਤਹਿਤ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪਿਛਲੀ ਖ਼ਬਰ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਚੌਥੀ ਬੱਸ ਰਵਾਨਾ ਅਗਲੀ ਖ਼ਬਰ ਸੜਕਾਂ ਦੀ ਖਸਤਾ ਹਾਲਤ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪ੍ਰਦਰਸ਼ਨ