13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਦਿਨ-ਦਿਹਾੜੇ ਦੁਕਾਨ ’ਤੇ ਚੱਲੀਆਂ ਗੋਲੀਆਂ, ਇਲਾਕੇ ’ਚ ਦਹਿਸ਼ਤ ਦਾ ਮਾਹੌਲ

ਜ਼ੀਰਾ (ਫ਼ਿਰੋਜ਼ਪੁਰ), 13 ਸਤੰਬਰ (ਪ੍ਰਤਾਪ ਸਿੰਘ ਹੀਰਾ) - ਜ਼ੀਰਾ-ਤਲਵੰਡੀ ਰੋਡ ’ਤੇ ਅੱਜ ਬਾਅਦ ਦੁਪਹਿਰ ਉਸ ਵੇਲੇ ਭਾਰੀ ਦਹਿਸ਼ਤ ਫੈਲ ਗਈ, ਜਦੋਂ ਮੋਟਰਸਾਈਕਲ ਸਵਾਰ ਦੋ ਅਣਪਛਾਤੇ...

ਅਜੀਤ ਡੈਸਕ 13-09-2026

ਜ਼ੀਰਾ (ਫ਼ਿਰੋਜ਼ਪੁਰ), 13 ਸਤੰਬਰ (ਪ੍ਰਤਾਪ ਸਿੰਘ ਹੀਰਾ) - ਜ਼ੀਰਾ-ਤਲਵੰਡੀ ਰੋਡ ’ਤੇ ਅੱਜ ਬਾਅਦ ਦੁਪਹਿਰ ਉਸ ਵੇਲੇ ਭਾਰੀ ਦਹਿਸ਼ਤ ਫੈਲ ਗਈ, ਜਦੋਂ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨਾਂ ਵਲੋਂ ਇਕ ਦੁਕਾਨ ’ਤੇ ਸ਼ਰੇਆਮ ਫਾਇਰਿੰਗ ਕਰ ਦਿੱਤੀ ਗਈ।
​ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨ ਮਾਲਕ ਅਮਨ ਜੈਨ ਪੁੱਤਰ ਵਰਿੰਦਰ ਜੈਨ ਨੇ ਦੱਸਿਆ ਕਿ ਦੁਪਹਿਰ ਕਰੀਬ 2:30 ਵਜੇ ਉਹ ਆਪਣੀ ਦੁਕਾਨ ’ਤੇ ਮੌਜੂਦ ਸਨ। ਇਸੇ ਦੌਰਾਨ ਤਲਵੰਡੀ ਭਾਈ ਵਾਲੇ ਪਾਸਿਓਂ ਇਕ ਮੋਟਰਸਾਈਕਲ ’ਤੇ ਦੋ ਅਣਪਛਾਤੇ ਨੌਜਵਾਨ ਆਏ, ਜਿਨ੍ਹਾਂ ਨੇ ਦੁਕਾਨ ਦੇ ਬਾਹਰ ਲੱਗੇ ਸ਼ੀਸ਼ਿਆਂ ਉੱਪਰ ਸਿੱਧੀਆਂ ਗੋਲੀਆਂ ਚਲਾ ਦਿੱਤੀਆਂ ਅਤੇ ਵਾਰਦਾਤ ਨੂੰ ਅੰਜਾਮ ਦੇਣ ਉਪਰੰਤ ਮੁੜ ਤਲਵੰਡੀ ਭਾਈ ਵੱਲ ਹੀ ਫਰਾਰ ਹੋ ਗਏ। ਪੀੜਤ ਦੁਕਾਨਦਾਰ ਅਨੁਸਾਰ ਉਨ੍ਹਾਂ ਨੂੰ ਪਹਿਲਾਂ ਕਿਸੇ ਕਿਸਮ ਦਾ ਕੋਈ ਫਿਰੌਤੀ ਜਾਂ ਧਮਕੀ ਭਰਿਆ ਫੋਨ ਨਹੀਂ ਆਇਆ ਸੀ। ਦਿਨ-ਦਿਹਾੜੇ ਵਾਪਰੀ ਇਸ ਘਟਨਾ ਕਾਰਨ ਸ਼ਹਿਰ ਵਾਸੀਆਂ ਅਤੇ ਦੁਕਾਨਦਾਰਾਂ ਵਿਚ ਭਾਰੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।
​ਜ਼ਿਕਰਯੋਗ ਹੈ ਕਿ ਜਿਸ ਜਗ੍ਹਾ ਇਹ ਗੋਲੀਬਾਰੀ ਹੋਈ, ਉਸ ਦੇ ਬਿਲਕੁਲ ਨਜ਼ਦੀਕ ਸਥਿਤ ਦਾਣਾ ਮੰਡੀ ਜ਼ੀਰਾ ਵਿਖੇ ਬਹੁਜਨ ਸਮਾਜ ਪਾਰਟੀ (ਬਸਪਾ) ਵਲੋਂ ਪੰਜਾਬ ਪੱਧਰੀ ਵੱਡਾ ਪ੍ਰੋਗਰਾਮ ਕਰਵਾਇਆ ਜਾ ਰਿਹਾ ਸੀ, ਜਿਸ ਵਿਚ ਪੰਜਾਬ ਅਤੇ ਕੇਂਦਰੀ ਪੱਧਰ ਦੇ ਸੀਨੀਅਰ ਆਗੂ ਰੈਲੀ ਨੂੰ ਸੰਬੋਧਨ ਕਰ ਰਹੇ ਸਨ। 
​ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਜ਼ੀਰਾ ਦੇ ਐੱਸ.ਐੱਚ.ਓ. ਜਸਵਿੰਦਰ ਸਿੰਘ ਬਰਾੜ ਪੁਲਿਸ ਪਾਰਟੀ ਸਮੇਤ ਤੁਰੰਤ ਮੌਕੇ ’ਤੇ ਪੁੱਜੇ। ਪੁਲਿਸ ਨੇ ਘਟਨਾ ਸਥਾਨ ਤੋਂ ਗੋਲੀਆਂ ਦੇ ਖੋਲ ਬਰਾਮਦ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਪਿਛਲੀ ਖ਼ਬਰ ਭੱਗੂਪੁਰ ਛੰਨਾ ਗੋਲੀ ਕਾਂਡ: ਪੀੜਤ ਪਰਿਵਾਰ ਨੂੰ ਮਿਲੀ 'ਆਪ' ਦੀ ਹਲਕਾ ਇੰਚਾਰਜ ਸੋਨੀਆ ਮਾਨ, ਨਿਰਪੱਖ ਜਾਂਚ ਦੀ ਕੀਤੀ ਮੰਗ ਅਗਲੀ ਖ਼ਬਰ ਝਪਟਮਾਰ ਦਿਨ ਦਿਹਾੜੇ ਨੌਜਵਾਨ ਤੋਂ ਸੋਨੇ ਦੀ ਚੈਨ ਝਪਟ ਕੇ ਫਰਾਰ