14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਪੰਜਾਬ ਵਿਚ ਫਿਰ ਵਾਪਰੀ ਦਿਨ ਦਿਹਾੜੇ ਕਤਲ ਦੀ ਵਾਰਦਾਤ: ਦੁਕਾਨ ਤੇ ਮੌਜੂਦ ਵਿਅਕਤੀ ਦਾ ਚਾਕੂ ਮਾਰ ਕੇ ਕੀਤਾ ਕਤਲ

ਟਾਂਡਾ ਉੜਮੁੜ (ਹੁਸ਼ਿਆਰਪੁਰ),14 ਸਤੰਬਰ (ਦੀਪਕ ਬਹਿਲ)- ਟਾਂਡਾ ਵਿਚ ਅੱਜ ਉਸ ਦੁਪਹਿਰ ਉਸ ਸਮੇਂ ਸਨਸਨੀ ਫੈਲ...

ਅਜੀਤ ਡੈਸਕ 14-09-2026

ਟਾਂਡਾ ਉੜਮੁੜ (ਹੁਸ਼ਿਆਰਪੁਰ),14 ਸਤੰਬਰ (ਦੀਪਕ ਬਹਿਲ)- ਟਾਂਡਾ ਵਿਚ ਅੱਜ ਉਸ ਦੁਪਹਿਰ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਦੁਕਾਨ 'ਤੇ ਬੈਠੇ ਇਕ ਵਿਅਕਤੀ ਨੂੰ ਅਣਪਛਾਤੇ ਹਮਲਾਵਰਾਂ ਨੇ ਚਾਕੂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ।

ਮ੍ਰਿਤਕ ਵਿਅਕਤੀ ਦੀ ਪਹਿਚਾਣ ਗੁਲਜਾਰ ਸਿੰਘ ਪੁੱਤਰ ਪ੍ਰਹਲਾਦ ਸਿੰਘ ਵਾਸੀ ਲਾਹੌਰੀਆਂ ਮੁਹੱਲਾ ਟਾਂਡਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਰੇਤਾ ਬਜਰੀ ਦਾ ਕਾਰੋ ਕਾਰੋਬਾਰ ਕਰਨ ਵਾਲੇ ਗੁਲਜਾਰ ਸਿੰਘ ਦੁਪਹਿਰ ਕਰੀਬ 4 ਵਜੇ ਆਪਣੀ ਦੁਕਾਨ ਤੇ ਮੌਜੂਦ ਸਨ ਕਿ ਕੁਝ ਲੋਕਾਂ ਨੇ ਚਾਕੂ ਮਾਰ ਕੇ ਉਸਦਾ ਦਾ ਕਤਲ ਕਰ ਦਿੱਤਾ।

ਟਾਂਡਾ ਪੁਲਿਸ ਦੀ ਟੀਮ ਨੇ ਮੌਕੇ ਤੇ ਪਹੁੰਚ ਕੇ ਜਾਂਚ ਪੜਤਾਲ ਆਰੰਭ ਕਰ ਦਿੱਤੀ ਹੈ ਅਤੇ ਕਾਤਲਾਂ ਦਾ ਪਤਾ ਲਗਾਉਣ ਲਈ ਲੋੜੀਂਦੇ ਯਤਨ ਆਰੰਭ ਕਰ ਦਿੱਤੇ ਗਏ ਹਨ। 
ਦਿਨ ਦਿਹਾੜੇ ਹੀ ਵਾਪਰੀ ਇਸ ਕਤਲ ਦੀ ਘਟਨਾ ਕਾਰਨ ਇਲਾਕੇ ਵਿਚ ਡਰ ਅਤੇ ਸਨਸਨੀ ਵਾਲਾ ਮਾਹੌਲ ਹੈ। 

ਪਿਛਲੀ ਖ਼ਬਰ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਲਈ 17 ਸਤੰਬਰ ਨੂੰ ਹੋਵ... ਅਗਲੀ ਖ਼ਬਰ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਤਹਿਤ ਸਖ਼ਤ ਕਾਰਵਾਈ