15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਜੂਨੀਅਰ ਹਾਕੀ ਏਸ਼ੀਆ ਕੱਪ ’ਚ ਭਾਰਤ ਦਾ ਝੰਡਾ ਬੁਲੰਦ ਕਰਨ ਉਪਰੰਤ ਭਾਰਤ ਪਹੁੰਚੇ ਖਿਡਾਰੀਆਂ ਦਾ ਰਾਜਾਸਾਂਸੀ ਹਵਾਈ ਅੱਡੇ ਤੇ ਭਰਵਾਂ ਸਵਾਗਤ

ਅਜਨਾਲਾ/ਰਾਜਾਸਾਂਸੀ, (ਅੰਮ੍ਰਿਤਸਰ), 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ ਦੀ ਜੂਨੀਅਰ ਪੁਰਸ਼ ਹਾਕੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜੂਨੀਅਰ ਹਾਕੀ ਏਸ਼ੀਆ ਕੱਪ ਦੇ ਫਾਈਨਲ ਮੁਕਾਬਲੇ ਵਿਚ ਦੱਖਣੀ ਕੋਰੀਆ ਨੂੰ 4-1 ਨਾਲ ਮਾਤ ਦੇ ਕੇ ਏਸ਼ੀਆ ਕੱਪ ਦਾ ਖਿਤਾਬ ਆਪਣੇ ਨਾਂਅ ਕਰ ਲਿਆ।

ਅਜੀਤ ਡੈਸਕ 15-09-2026

ਅਜਨਾਲਾ/ਰਾਜਾਸਾਂਸੀ, (ਅੰਮ੍ਰਿਤਸਰ), 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ ਦੀ ਜੂਨੀਅਰ ਪੁਰਸ਼ ਹਾਕੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜੂਨੀਅਰ ਹਾਕੀ ਏਸ਼ੀਆ ਕੱਪ ਦੇ ਫਾਈਨਲ ਮੁਕਾਬਲੇ ਵਿਚ ਦੱਖਣੀ ਕੋਰੀਆ ਨੂੰ 4-1 ਨਾਲ ਮਾਤ ਦੇ ਕੇ ਏਸ਼ੀਆ ਕੱਪ ਦਾ ਖਿਤਾਬ ਆਪਣੇ ਨਾਂਅ ਕਰ ਲਿਆ। ਇਤਿਹਾਸਕ ਜਿੱਤ ਦਰਜ ਕਰਨ ਤੋਂ ਬਾਅਦ ਜੂਨੀਅਰ ਹਾਕੀ ਟੀਮ ਦੇ ਪੰਜਾਬ ਨਾਲ ਸੰਬੰਧਿਤ ਚਾਰ ਖਿਡਾਰੀ ਮਨਮੀਤ ਸਿੰਘ ਰਾਏ, ਪ੍ਰਭਦੀਪ ਸਿੰਘ, ਲਵਨੂਰ ਸਿੰਘ ਅਤੇ ਗੁਰਸੇਵਕ ਸਿੰਘ ਅੱਜ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ, ਜਿੱਥੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਸਮਰਥਕਾਂ ਵਲੋਂ ਉਨ੍ਹਾਂ ਦਾ ਢੋਲ-ਢਮੱਕੇ ਨਾਲ ਗਰਮਜੋਸ਼ੀ ਭਰਿਆ ਸਵਾਗਤ ਕੀਤਾ ਗਿਆ। ਚੈਂਪੀਅਨ ਖਿਡਾਰੀਆਂ ਦੇ ਏਅਰਪੋਰਟ ਤੋਂ ਬਾਹਰ ਆਉਂਦੇ ਹੀ ਮਾਹੌਲ ਖੁਸ਼ੀ ਅਤੇ ਜਸ਼ਨ ਵਿਚ ਬਦਲ ਗਿਆ। ਇਸ ਦੌਰਾਨ ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ ਨੇ ਢੋਲ ਦੀਆਂ ਧੁਨਾਂ ’ਤੇ ਭੰਗੜੇ ਪਾ ਕੇ ਜਿੱਤ ਦਾ ਜਸ਼ਨ ਮਨਾਇਆ ਅਤੇ ਖਿਡਾਰੀਆਂ ਨੂੰ ਵਧਾਈਆਂ ਦਿੱਤੀਆਂ। ਆਪਣੇ ਪੁੱਤਰਾਂ ਨੂੰ ਏਸ਼ੀਆਈ ਚੈਂਪੀਅਨ ਬਣ ਕੇ ਵਾਪਸ ਪਰਤਦਿਆਂ ਦੇਖ ਕੇ ਪਰਿਵਾਰਕ ਮੈਂਬਰਾਂ ਦੇ ਚਿਹਰਿਆਂ ’ਤੇ ਮਾਣ ਅਤੇ ਖੁਸ਼ੀ ਸਾਫ਼ ਨਜ਼ਰ ਆ ਰਹੀ ਸੀ। ਭਾਰਤੀ ਟੀਮ ਦੀ ਇਸ ਸ਼ਾਨਦਾਰ ਜਿੱਤ ਨੇ ਦੇਸ਼ ਭਰ ਵਿਚ ਖੁਸ਼ੀ ਦੀ ਲਹਿਰ ਪੈਦਾ ਕੀਤੀ ਹੈ। ਨੌਜਵਾਨ ਖਿਡਾਰੀਆਂ ਦੀ ਮਿਹਨਤ, ਜਜ਼ਬੇ ਅਤੇ ਸ਼ਾਨਦਾਰ ਖੇਡ ਪ੍ਰਦਰਸ਼ਨ ਨੇ ਭਾਰਤ ਦਾ ਨਾਮ ਏਸ਼ੀਆਈ ਹਾਕੀ ਦੇ ਮੰਚ ’ਤੇ ਇਕ ਵਾਰ ਫਿਰ ਉੱਚਾ ਕੀਤਾ ਹੈ। ਰਾਜਾਸਾਂਸੀ ਹਵਾਈ ਅੱਡੇ ’ਤੇ ਹੋਇਆ ਇਹ ਸਵਾਗਤ ਵੀ ਚੈਂਪੀਅਨ ਖਿਡਾਰੀਆਂ ਲਈ ਇਕ ਯਾਦਗਾਰ ਪਲ ਬਣ ਗਿਆ।

ਪਿਛਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਭੱਟ ਸਾਹਿਬਾਨ ਦਾ ਗੁਰੂ ਸਾਹਿਬ ਨਾਲ ਮਿਲਾਪ ਦਿਹਾੜਾ ਸ਼ਰਧਾ ਸਹਿਤ ਮਨਾਇਆ ਅਗਲੀ ਖ਼ਬਰ ਅਸੀਂ 16 ਸਤੰਬਰ ਨੂੰ ਕਿਸਾਨ ਮਜ਼ਦੂਰ ਮੋਰਚਾ ਦੀ ਰੱਖੀ ਹੈ ਮੀਟਿੰਗ- ਸਰਵਣ ਸਿੰਘ ਪੰਧੇਰ