ਚੰਡੀਗੜ੍ਹ, 15 ਸਤੰਬਰ- ਅੱਜ 'ਨਸ਼ਿਆਂ ਵਿਰੁੱਧ ਜੰਗ' ਨੂੰ ਲੈ ਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਅਹਿਮ ਰੀਵਿਊ ਮੀਟਿੰਗ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਸਾਡੀ ਸਰਕਾਰ ਦਾ ਸਟੈਂਡ ਬਿਲਕੁਲ ਸਪੱਸ਼ਟ ਹੈ.. ਨਸ਼ਾ ਤਸਕਰਾਂ ਖਿਲਾਫ਼ ਜ਼ੀਰੋ ਟਾਲਰੈਂਸ ਨੀਤੀ ਤਹਿਤ ਹੋਰ ਸਖ਼ਤ ਐਕਸ਼ਨ ਲੈਣ ਦੇ ਨਿਰਦੇਸ਼ ਹਨ। ਸਮਗਲਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਕਾਰਵਾਈ ਵਿਚ ਹੋਰ ਤੇਜ਼ੀ ਲਿਆਉਣ ਦੀ ਹਦਾਇਤ ਹੈ ਅਤੇ ਹੇਠਲੇ ਪੱਧਰ 'ਤੇ ਸਪਲਾਈ ਚੇਨ ਤੋੜਨ ਲਈ ਪੁਲਿਸ ਫੋਰਸ ਨੂੰ ਪੂਰੀ ਖੁੱਲ੍ਹ ਹੈ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਨਸ਼ਿਆਂ ਦਾ ਕਾਰੋਬਾਰ ਕਰਕੇ ਪੰਜਾਬ ਦੀ ਜਵਾਨੀ ਰੋਲਣ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ।