15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਕੁਲਾਰਾ ਨੇੜੇ ਖੇਤਾਂ ਵਿਚੋਂ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਲਾਸ਼ ਬਰਾਮਦ

ਕਪੂਰਥਲਾ, 15 ਸਤੰਬਰ (ਅਮਨਜੋਤ ਸਿੰਘ ਵਾਲੀਆ)- ਪਿੰਡ ਕੁਲਾਰਾ ਦੇ ਨੇੜੇ ਖੇਤਾਂ ਵਿਚੋਂ ਇਕ ਅਣਪਛਾਤੇ...

ਅਜੀਤ ਡੈਸਕ 15-09-2026

ਕਪੂਰਥਲਾ, 15 ਸਤੰਬਰ (ਅਮਨਜੋਤ ਸਿੰਘ ਵਾਲੀਆ)- ਪਿੰਡ ਕੁਲਾਰਾ ਦੇ ਨੇੜੇ ਖੇਤਾਂ ਵਿਚੋਂ ਇਕ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਲਾਸ਼ ਬਰਾਮਦ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਏ.ਐਸ.ਆਈ. ਬਖ਼ਸ਼ੀਸ਼ ਸਿੰਘ ਤੇ ਹੈੱਡ ਕਾਂਸਟੇਬਲ ਅਮਰੀਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਦੇ ਲੋਕਾਂ ਨੇ ਸੂਚਿਤ ਕੀਤਾ ਸੀ ਕਿ ਖੇਤਾਂ ਵਿਚ ਇਕ ਵਿਅਕਤੀ ਡਿੱਗਿਆ ਪਿਆ ਹੈ, ਜਦੋਂ ਉਨ੍ਹਾਂ ਨੇ ਜਾ ਕੇ ਦੇਖਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ ਅਤੇ ਲਾਸ਼ ਦੀ ਜਾਂਚ ਕਰਨ 'ਤੇ ਉਸ ਪਾਸੋਂ ਕੋਈ ਸ਼ਨਾਖ਼ਤੀ ਕਾਰਡ ਨਹੀਂ ਮਿਲਿਆ, ਜਿਸ ਕਾਰਨ ਉਸ ਦੀ ਪਹਿਚਾਣ ਨਹੀਂ ਹੋ ਸਕੀ।

ਇਸ ਸਬੰਧੀ ਨੇੜਲੇ ਇਲਾਕੇ ਵਿਚ ਪੁੱਛਗਿੱਛ ਜਾਰੀ ਹੈ। ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ 72 ਘੰਟੇ ਲਈ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਖੇ ਰਖਵਾ ਦਿੱਤੀ ਗਈ ਹੈ।  

ਪਿਛਲੀ ਖ਼ਬਰ 24 ਸਾਲਾ ਜੈਸਮੀਨ ਦਾ ਪੋਸਟਮਾਰਟਮ ਕੀਤਾ ਗਿਆ ਅਗਲੀ ਖ਼ਬਰ ਹਰਪ੍ਰੀਤ ਕੌਰ ਕਤਲ ਕਾਂਡ: ਤੀਜੇ ਮੁਲਜ਼ਮ ਦੀ ਗ੍ਰਿਫ਼ਤਾਰੀ, ਪੋਸਟਮਾਰਟਮ ਰਿਪੋਰਟ ਮਿਲਣ ਮਗਰੋਂ ਕੀਤਾ ਸਸਕਾਰ