16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਬਿਜਲੀ ਕੱਟਾਂ ਖ਼ਿਲਾਫ਼ ਮਜੀਠੀਆ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਬ) ਦਾ ਧਰਨਾ ਸ਼ੁਰੂ

ਮਜੀਠਾ/ਅੰਮ੍ਰਿਤਸਰ, 16 ਸਤੰਬਰ (ਜਗਤਾਰ ਸਿੰਘ ਸਹਿਮੀ, ਮਨਿੰਦਰ ਸਿੰਘ ਸੋਖੀ, ਭੁਪਿੰਦਰ ਸਿੰਘ ਗਿੱਲ) - ਪੰਜਾਬ ਵਿਚ ਪੈ ਰਹੇ ਲਗਾਤਾਰ ਬਿਜਲੀ...

ਅਜੀਤ ਡੈਸਕ 16-09-2026

ਮਜੀਠਾ/ਅੰਮ੍ਰਿਤਸਰ, 16 ਸਤੰਬਰ (ਜਗਤਾਰ ਸਿੰਘ ਸਹਿਮੀ, ਮਨਿੰਦਰ ਸਿੰਘ ਸੋਖੀ, ਭੁਪਿੰਦਰ ਸਿੰਘ ਗਿੱਲ) - ਪੰਜਾਬ ਵਿਚ ਪੈ ਰਹੇ ਲਗਾਤਾਰ ਬਿਜਲੀ ਕੱਟਾਂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਮਜੀਠਾ ਸਥਿਤ ਦਫ਼ਤਰ ਅੱਗੇ ਧਰਨਾ ਸ਼ੁਰੂ ਕੀਤਾ ਗਿਆ। ਧਰਨੇ ਵਿਚ ਅਕਾਲੀ ਦਲ ਦੇ ਆਗੂਆਂ, ਵਰਕਰਾਂ ਅਤੇ ਇਲਾਕਾ ਵਾਸੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।
ਇਸ ਮੌਕੇ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਲੋਕਾਂ ਅਤੇ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਗਈ। ਧਰਨਾਕਾਰੀਆਂ ਨੇ ਕਿਹਾ ਕਿ ਝੋਨੇ ਦੀ ਫ਼ਸਲ ਲਈ ਇਸ ਸਮੇਂ ਪਾਣੀ ਦੀ ਬੇਹੱਦ ਲੋੜ ਹੈ, ਪਰ ਬਿਜਲੀ ਦੇ ਲੰਬੇ ਅਤੇ ਵਾਰ-ਵਾਰ ਲੱਗ ਰਹੇ ਕੱਟਾਂ ਕਾਰਨ ਕਿਸਾਨਾਂ ਨੂੰ ਸਿੰਚਾਈ ਲਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪਿਛਲੀ ਖ਼ਬਰ ਗੁਲਜਾਰ ਸਿੰਘ ਖੁਦਕੁਸ਼ੀ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗੀ ਸਟੇਟਸ ਰਿਪੋਰਟ ਅਗਲੀ ਖ਼ਬਰ ਕੋਚੀ ਵਿਚ ਬਣਾਈਆਂ ਜਾਣਗੀਆਂ ਐਨਆਈਏ ਦੀਆਂ 2 ਵਿਸ਼ੇਸ਼ ਅਦਾਲਤਾਂ, ਖਰਚਾ ਚੁੱਕੇਗੀ ਕੇਂਦਰ ਸਰਕਾਰ