ਜਲੰਧਰ, 16 ਸਤੰਬਰ - ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਦੇ ਪਿਤਾ ਅਤੇ ਸਾਬਕਾ ਮੰਤਰੀ ਭਗਤ ਚੂਨੀ ਲਾਲ ਦੇ ਦਿਹਾਂਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਪਹੁੰਚੇ।ਇਸ ਦੌਰਾਨ ਮਨੀਸ਼ ਸਿਸੋਦੀਆ ਨੇ ਕੈਬਨਿਟ ਮੰਤਰੀ ਮਹਿੰਦਰ ਭਗਤ ਸਮੇਤ ਪੂਰੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ। ਉਨ੍ਹਾਂ ਨੇ ਦਿਵੰਗਤ ਆਤਮਾ ਦੀ ਸ਼ਾਂਤੀ ਲਈ ਅਰਦਾਸ ਵੀ ਕੀਤੀ।
ਮਨੀਸ਼ ਸਿਸੋਦੀਆ ਨੇ ਦੁੱਖ ਦੀ ਇਸ ਘੜੀ ਵਿਚ ਪਰਿਵਾਰ ਦੇ ਮੈਂਬਰਾਂ ਨਾਲ ਸੰਵੇਦਨਾ ਪ੍ਰਗਟ ਕਰਦਿਆਂ ਕਿਹਾ ਕਿ ਉਹ ਇਸ ਮੁਸ਼ਕਲ ਸਮੇਂ ਵਿੱਚ ਪਰਿਵਾਰ ਦੇ ਨਾਲ ਖੜ੍ਹੇ ਹਨ।ਇਸ ਮੌਕੇ ਆਮ ਆਦਮੀ ਪਾਰਟੀ ਦੀ ਪੰਜਾਬ ਲੀਡਰਸ਼ਿਪ ਦੇ ਕਈ ਆਗੂ ਅਤੇ ਵਰਕਰ ਵੀ ਮਹਿੰਦਰ ਭਗਤ ਦੇ ਨਿਵਾਸ ਸਥਾਨ ’ਤੇ ਮੌਜੂਦ ਰਹੇ।
ਤਾਜ਼ਾ ਖ਼ਬਰਾਂ
Free
ਭਗਤ ਚੂਨੀ ਲਾਲ ਦੇ ਦਿਹਾਂਤ ’ਤੇ ਮਨੀਸ਼ ਸਿਸੋਦੀਆ ਨੇ ਮਹਿੰਦਰ ਭਗਤ ਦੇ ਘਰ ਪਹੁੰਚ ਕੇ ਪ੍ਰਗਟਾਇਆ ਦੁੱਖ
ਜਲੰਧਰ, 16 ਸਤੰਬਰ - ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਦੇ ਪਿਤਾ ਅਤੇ ਸਾਬਕਾ ਮੰਤਰੀ ਭਗਤ ਚੂਨੀ ਲਾਲ ਦੇ ਦਿਹਾਂਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ...
ਅਜੀਤ ਡੈਸਕ
16-09-2026