16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਹਰਪਾਲ ਚੌਹਾਨ ਨੇ ਈ.ਟੀ.ਓ. ਦੀ ਹਾਜਰੀ ਚ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਡਿਆਲਾ ਗੁਰੂ (ਅੰਮ੍ਰਿਤਸਰ), 16 ਸਤੰਬਰ (ਪ੍ਰਮਿੰਦਰ ਸਿੰਘ ਜੋਸਨ) - ਮਾਰਕੀਟ ਕਮੇਟੀ ਗਹਿਰੀ ਮੰਡੀ (ਜੰਡਿਆਲਾ ਗੁਰੂ) ਦੇ ਬੀਤੇ ਦਿਨੀ ਨਿਯੁਕਤ ਕੀਤੇ ਗਏ ਚੇਅਰਮੈਨ ਹਰਪਾਲ...

ਅਜੀਤ ਡੈਸਕ 16-09-2026

ਜੰਡਿਆਲਾ ਗੁਰੂ (ਅੰਮ੍ਰਿਤਸਰ), 16 ਸਤੰਬਰ (ਪ੍ਰਮਿੰਦਰ ਸਿੰਘ ਜੋਸਨ) - ਮਾਰਕੀਟ ਕਮੇਟੀ ਗਹਿਰੀ ਮੰਡੀ (ਜੰਡਿਆਲਾ ਗੁਰੂ) ਦੇ ਬੀਤੇ ਦਿਨੀ ਨਿਯੁਕਤ ਕੀਤੇ ਗਏ ਚੇਅਰਮੈਨ ਹਰਪਾਲ ਸਿੰਘ ਚੌਹਾਨ ਨੇ ਅੱਜ ਮਾਰਕੀਟ ਕਮੇਟੀ ਦੇ ਦਫ਼ਤਰ ਵਿਖੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੀ ਹਾਜ਼ਰੀ ਵਿਚ ਆਪਣਾ ਅਹੁਦਾ ਸੰਭਾਲਿਆ। ਹਰਭਜਨ ਸਿੰਘ ਈ.ਟੀ.ਓ. ਨੇ ਹਰਪਾਲ ਸਿੰਘ ਚੌਹਾਨ ਨੂੰ ਸਿਰੋਪਾਓ ਦੇ ਕੇ ਸਨਮਾਨ ਕੀਤਾ, ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਤੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ । ਇਸ ਮੌਕੇ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਹਰਪਾਲ ਸਿੰਘ ਚੌਹਾਨ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਹੋਰ ਤਰੱਕੀ ਕਰੇਗੀ ਅਤੇ ਹਰਪਾਲ ਸਿੰਘ ਚੌਹਾਨ ਪਾਰਟੀ ਦੇ ਵਫਾਦਾਰ ਅਤੇ ਮਿਹਨਤੀ ਆਗੂ ਹਨ ਅਤੇ ਪਾਰਟੀ ਵਲੋਂ ਮਹਿਨਤੀ ਆਗੂਆਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਂਦਾ ਹੈ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਅਨਾਜ ਮੰਡੀ ਜੰਡਿਆਲਾ ਗੁਰੂ ਵਿਚ ਸ਼ੈੱਡ ਬਣੇ ਹਨ, ਗੁਦਾਮ ਬਣ ਰਹੇ ਹਨ ਅਤੇ ਲੋਕਾਂ ਦੇ ਬੈਠਣ ਵਾਸਤੇ ਪ੍ਰਬੰਧ ਕੀਤੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਲੋਕ ਹਿਤਾਂ ਵਾਸਤੇ ਕੰਮ ਕਰਦੀ ਹੈ ਅਤੇ ਆਪ ਦੇ ਲੀਡਰਾਂ ਵਿਚ ਕੰਮ ਕਰਨ ਦਾ ਜਜ਼ਬਾ ਹੈ । ਉਨ੍ਹਾਂ ਕਿਹਾ ਕਿ ਜੰਡਿਆਲਾ ਗੁਰੂ ਹਲਕੇ ਵਿਚ ਬਿਨਾਂ ਕਿਸੇ ਭੇਦਭਾਵ ਦੇ ਵੱਡੇ ਪੱਧਰ 'ਤੇ ਵਿਕਾਸ ਕਾਰਜ ਚੱਲ ਰਹੇ ਹਨ ।  ਹਲਕੇ ਵਿਚ ਬਿਜਲੀ ਦੇ ਵਧੀਆ ਪ੍ਰਬੰਧ ਕੀਤੇ ਗਏ ਹਨ ਅਤੇ ਪੰਜ ਗਰਿਡ ਤਿਆਰ ਹੋ ਰਹੇ ਹਨ ਅਤੇ ਜੰਡਿਆਲਾ ਗੁਰੂ ਹਲਕੇ ਚ ਆਉਣ ਵਾਲੇ 50 ਸਾਲਾਂ ਵਿਚ ਵੀ ਬਿਜਲੀ ਝਮੱਕਾ ਨਹੀਂ ਮਾਰਿਆ ਕਰੇਗੀ । ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਜਿੰਨੇ ਕੰਮ ਕਰ ਦਿੱਤੇ ਹਨ ਉਹ 70 ਸਾਲਾਂ ਵਿਚ ਬਣੀਆਂ ਵੱਖ-ਵੱਖ ਪਾਰਟੀਆਂ ਦੀਆਂ ਸਰਕਾਰਾਂ ਨੇ ਵੀ ਨਹੀਂ ਕੀਤੇ। ਇਸ ਮੌਕੇ ਚੇਅਰਮੈਨ ਹਰਪਾਲ ਸਿੰਘ ਨੇ ਚੌਹਾਨ ਨੇ ਆਪਣਾ ਅਹੁਦਾ ਸੰਭਾਲਣ ਉਪਰੰਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਉਸ ਤੇ ਵਿਸ਼ਵਾਸ ਪ੍ਰਗਟ ਕਰਦਿਆਂ ਉਸਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ ਉਹ ਉਸ ਨੂੰ ਬਖੂਬੀ ਨਿਭਾਉਣ ਵਿਚ ਕੋਈ ਕਸਰ ਨਹੀਂ ਛੱਡਣਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇਕ ਕਰ ਦੇਣਗੇ  ।

ਪਿਛਲੀ ਖ਼ਬਰ ਸੁਨਾਮ ਪੁਲਿਸ ਵਲੋਂ ਇਕ ਦੇਸੀ ਪਿਸਤੌਲ ਤੇ 6 ਕਾਰਤੂਸਾਂ ਸਮੇਤ ਨੌਜਵਾਨ ਗ੍ਰਿਫ਼ਤਾਰ ਅਗਲੀ ਖ਼ਬਰ ਬਿਜਲੀ ਕੱਟਾਂ ਨੂੰ ਲੈ ਕੇ ਅਕਾਲੀ ਆਗੂਆਂ ਨੇ ਜਤਾਇਆ ਰੋਸ