ਸ੍ਰੀ ਅਨੰਦਪੁਰ ਸਾਹਿਬ, 17 ਸਤੰਬਰ (ਜੇ ਐਸ ਨਿੱਕੂਵਾਲ) - ਮੀਰੀ ਪੀਰੀ ਖਾਲਸਾ ਮਾਰਚ ਦਾ ਤੀਜਾ ਪੜਾਅ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ਅਤੇ ਖਾਲਸਾਈ ਰਵਾਇਤਾਂ ਨਾਲ ਰਵਾਨਾ ਹੋ ਗਿਆ । ਇਸ ਖਾਲਸਾ ਮਾਰਚ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ , ਸਾਬਕਾ ਕੈਬਨਿਟ ਮੰਤਰੀ ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਡਾ. ਦਲਜੀਤ ਸਿੰਘ ਭਿੰਡਰ ਸਮੇਤ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ। ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੰਜ ਨੇ ਬੋਲਦਿਆਂ ਕਿਹਾ ਕਿ ਮੀਰੀ ਪੀਰੀ ਖਾਲਸਾ ਮਾਰਚ ਦਾ ਮੁੱਖ ਉਦੇਸ਼ ਧਰਮ ਦਾ ਪ੍ਰਚਾਰ ਅਤੇ ਪ੍ਰਸਾਰ ਕਰਨਾ ਹੈ, ਜਿਸ ਲਈ ਤੀਜੇ ਪੜਾਅ ਤਹਿਤ ਦੁਆਬਾ ਅਤੇ ਮਾਝਾ ਖੇਤਰ ਵਿਚੋਂ ਹੁੰਦਾ ਹੋਇਆ ਇਹ ਮਾਰਚ 25 ਸਤੰਬਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਮਾਪਤ ਹੋ ਜਾਵੇਗਾ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰੂ ਵਾਲੇ ਬਣੋ ਅਤੇ ਖੰਡੇ ਬਾਟੇ ਦਾ ਅੰਮ੍ਰਿਤ ਛਕੋ। ਇਸ ਮੌਕੇ ਗੁਰਚਰਨ ਸਿੰਘ ਗਰੇਵਾਲ , ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰ ਸਿੰਘ ਗੋਗੀ , ਗੁਰਮੁਖ ਸਿੰਘ ਸੈਣੀ , ਸੁਰਿੰਦਰ ਸਿੰਘ ਮਟੌਰ ਗੁਰਨਾਮ ਸਿੰਘ ਮਟੌਰ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ ਮੀਤ ਸਕੱਤਰ ਸੁਖਬੀਰ ਸਿੰਘ ਬਾਬਾ ਸਤਨਾਮ ਸਿੰਘ ਕਾਰ ਸੇਵਾ, ਮੈਨੇਜਰ ਸਰਬ ਦਿਆਲ ਸਿੰਘ, ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਵਧੀਕ ਮੈਨੇਜਰ ਸੰਦੀਪ ਸਿੰਘ, ਹਰਪ੍ਰੀਤ ਸਿੰਘ ਸੂਚਨਾ ਅਧਿਕਾਰੀ ਦਰਬਾਰਾ ਸਿੰਘ ਬਾਲਾ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ, ਸਰਪੰਚ ਜਸਬੀਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਸਨ।
ਤਾਜ਼ਾ ਖ਼ਬਰਾਂ
Free
ਮੀਰੀ ਪੀਰੀ ਖਾਲਸਾ ਮਾਰਚ ਦਾ ਤੀਜਾ ਪੜਾਅ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਖਾਲਸਾਈ ਰਵਾਇਤਾਂ ਅਤੇ ਜੈਕਾਰਿਆਂ ਦੀ ਗੂੰਜ ਨਾਲ ਹੋਇਆ ਰਵਾਨਾ
ਸ੍ਰੀ ਅਨੰਦਪੁਰ ਸਾਹਿਬ, 17 ਸਤੰਬਰ (ਜੇ ਐਸ ਨਿੱਕੂਵਾਲ) - ਮੀਰੀ ਪੀਰੀ ਖਾਲਸਾ ਮਾਰਚ ਦਾ ਤੀਜਾ ਪੜਾਅ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ਅਤੇ ਖਾਲਸਾਈ ਰਵਾਇਤਾਂ ਨਾਲ ਰਵਾਨਾ ਹੋ ਗਿਆ ।
ਅਜੀਤ ਡੈਸਕ
17-09-2026