17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਸ਼੍ਰੋਮਣੀ ਕਮੇਟੀ ਨੇ ਐਡੀਸ਼ਨਲ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਤੇ ਡਰਾਈਵਰ ਮੋਹਣ ਸਿੰਘ ਨੂੰ ਕੀਤਾ ਮੁਅੱਤਲ

ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ) - ਸ੍ਰੀ ਅਨੰਦਪੁਰ ਸਾਹਿਬ ਵਿਖੇ ਦਰਜ ਹੋਈ ਇਕ ਐਫ ਆਈਆਰ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਅਕਾਲ...

ਅਜੀਤ ਡੈਸਕ 17-09-2026

ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ) - ਸ੍ਰੀ ਅਨੰਦਪੁਰ ਸਾਹਿਬ ਵਿਖੇ ਦਰਜ ਹੋਈ ਇਕ ਐਫ ਆਈਆਰ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਡਰਾਈਵਰ ਵਜੋਂ ਕਾਰਜਸ਼ੀਲ ਮੋਹਣ ਸਿੰਘ ਦਾ ਅਨੈਤਿਕ ਮਾਮਲੇ ਵਿਚ ਨਾਂਅ ਆਉਣ ਕਰਕੇ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਸਾਹਮਣੇ ਆਈਆਂ ਖ਼ਬਰਾਂ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ’ਤੇ ਕੀਤੀ ਗਈ ਹੈ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇਕ ਬਿਆਨ ਵਿਚ ਦੱਸਿਆ ਕਿ ਮੀਡੀਆ ਰਾਹੀਂ ਸਾਹਮਣੇ ਆਈ ਜਾਣਕਾਰੀ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਡਰਾਈਵਰ ਵਜੋਂ ਸੇਵਾ ਨਿਭਾਅ ਰਹੇ ਮੋਹਣ ਸਿੰਘ ’ਤੇ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦੇ ਨਿਰਦੇਸ਼ ਅਨੁਸਾਰ ਦੋਵਾਂ ਮੁਲਾਜ਼ਮਾਂ ਨੂੰ ਸਰਵਿਸ ਤੋਂ ਮੁਅੱਤਲ ਕਰਕੇ ਡੂੰਘਾਈ ਨਾਲ ਪੜਤਾਲ ਲਈ ਫਲਾਇੰਗ ਵਿਭਾਗ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੇ ਕਿਸੇ ਵੀ ਅਜਿਹੇ ਮੁਲਾਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਜਿਸ ਦਾ ਨਾਂਅ ਅਨੈਤਿਕ ਕੰਮਾਂ ਵਿਚ ਸ਼ਾਮਿਲ ਹੋਵੇ।

ਪਿਛਲੀ ਖ਼ਬਰ ਸੜਕ ਹਾਦਸੇ ਵਿਚ ਨੋਜਵਾਨ ਦੀ ਮੌਤ ਅਗਲੀ ਖ਼ਬਰ ਕਿਸਾਨਾਂ ਦੇ ਰੇਲ ਰੋਕੋ ਪ੍ਰਦਰਸ਼ਨ ਕਾਰਨ ਮੁਸ਼ਕਿਲ ’ਚ ਯਾਤਰੀ