17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਮੱਲਾਂਵਾਲਾ ਰੇਲਵੇ ਟਰੈਕ ਕਿਸਾਨਾਂ ਕੀਤਾ ਜਾਮ,ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ

ਮੱਲਾਂਵਾਲਾ (ਫ਼ਿਰੋਜ਼ਪੁਰ), 17 ਸਤੰਬਰ (ਬਲਬੀਰ ਸਿੰਘ ਜੋਸਨ)- ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਤਹਿਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ...

ਅਜੀਤ ਡੈਸਕ 17-09-2026

ਮੱਲਾਂਵਾਲਾ (ਫ਼ਿਰੋਜ਼ਪੁਰ), 17 ਸਤੰਬਰ (ਬਲਬੀਰ ਸਿੰਘ ਜੋਸਨ)- ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਤਹਿਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਮੱਲਾਂਵਾਲਾ ਰੇਲਵੇ ਟਰੈਕ ’ਤੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਗਿਆ। ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਦੀ ਅਗਵਾਈ ਹੇਠ ਲਗਾਏ ਧਰਨੇ ਵਿਚ ਸੈਂਕੜੇ ਕਿਸਾਨਾਂ ਤੇ ਮਜ਼ਦੂਰਾਂ ਨੇ ਸ਼ਮੂਲੀਅਤ ਕੀਤੀ।
ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਸੁਖਵਿੰਦਰ ਸਿੰਘ ਸਭਰਾ, ਧਰਮ ਸਿੰਘ ਸਿੱਧੂ ਅਤੇ ਸਰਜੀਤ ਸਿੰਘ ਫ਼ੌਜੀ ਨੇ ਕਿਹਾ ਕਿ ਜਥੇਬੰਦੀ ਵਲੋਂ ਪਹਿਲਾਂ 31 ਅਗਸਤ ਨੂੰ ਪੰਜਾਬ ਭਰ ਵਿਚ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਧਰਨੇ ਦੇ ਕੇ ਪੰਜਾਬ ਸਰਕਾਰ ਦੇ ਨਾਮ ਮੰਗ ਪੱਤਰ ਸੌਂਪੇ ਗਏ ਸਨ। ਇਸ ਤੋਂ ਬਾਅਦ 14 ਸਤੰਬਰ ਤੋਂ ਪੰਜਾਬ ਦੇ ਮੰਤਰੀਆਂ ਦੇ ਘਰਾਂ ਅੱਗੇ ਸ਼ਾਂਤਮਈ ਧਰਨੇ ਦੇ ਕੇ ਸਰਕਾਰ ਤੋਂ ਮੰਗਾਂ ਮੰਨਣ ਦੀ ਮੰਗ ਕੀਤੀ ਜਾ ਰਹੀ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਇਸ ਦੇ ਬਾਵਜੂਦ ਸਰਕਾਰ ਵਲੋਂ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਗਿਆ।
ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੇਰਲਮ ਦੀ ਤਰਜ਼ ’ਤੇ ਫ਼ਸਲਾਂ ਦੀ ਐੱਮ.ਐੱਸ.ਪੀ. ਦੀ ਗਾਰੰਟੀ ਯਕੀਨੀ ਬਣਾਉਣ,ਆਬਾਦਕਾਰ ਕਿਸਾਨਾਂ ਨੂੰ ਪੱਕੇ ਮਾਲਕੀ ਹੱਕ ਦੇਣ, ਕਿਸਾਨਾਂ-ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ, ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਤੁਰੰਤ ਭਰਪਾਈ ਕਰਨ, ਲੈਂਡ ਪੂਲਿੰਗ ਨੀਤੀ ਰੱਦ ਕਰਨ, ਜ਼ਮੀਨਾਂ ਜ਼ਬਰੀ ਲੈਣੀਆਂ ਬੰਦ ਕਰਨ, ਬਿਜਲੀ ਐਕਟ ਸੋਧ ਬਿੱਲ-2025 ਰੱਦ ਕਰਨ ਅਤੇ ਸਮਾਰਟ ਮੀਟਰ ਲਗਾਉਣ ਦੀ ਪ੍ਰਕਿਰਿਆ ਬੰਦ ਕਰਨ ਦੀ ਮੰਗ ਵੀ ਰੱਖੀ।

ਪਿਛਲੀ ਖ਼ਬਰ ਐਕਟਿਵਾ ਸਵਾਰ ਦੋ ਨੌਜਵਾਨ ਦਿਨ-ਦਿਹਾੜੇ 4 ਸਾਲ ਦੇ ਬੱਚੇ ਨੂੰ ਅਗਵਾ ਕਰ ਕੇ ਫ਼ਰਾਰ ਅਗਲੀ ਖ਼ਬਰ ਲਾੜੇ ਦੇ ਕੱਪੜੇ ਲੈਣ ਆ ਰਹੇ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ, ਇਕ ਗੰਭੀਰ ਜ਼ਖ਼ਮੀ