ਚੰਡੀਗੜ੍ਹ, 18 ਸਤੰਬਰ - ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੇ ਟਵੀਟ ਕਰ ਕਿਹਾ ਕਿ ਅੰਮ੍ਰਿਤਸਰ ਵਿਚ ਡਿਊਟੀ ਦੌਰਾਨ ਏਐਸਆਈ ਹਰਜੀਤ ਸਿੰਘ ਦੀ ਗੋਲੀਬਾਰੀ ਵਿਚ ਹੋਈ ਮੌਤ ਬਹੁਤ ਦੁਖਦਾਈ ਅਤੇ ਚਿੰਤਾਜਨਕ ਹੈ। ਮੈਂ ਦੁਖੀ ਪਰਿਵਾਰ ਨਾਲ ਆਪਣੀ ਸੰਵੇਦਨਾ ਪ੍ਰਗਟ ਕਰਦਾ ਹਾਂ।11 ਸਤੰਬਰ ਨੂੰ ਏਐਸਆਈ ਜਸਵੰਤ ਸਿੰਘ ਨੂੰ ਵੀ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ ਗਿਆ ਸੀ।
ਇਕ ਹਫ਼ਤੇ ਦੇ ਅੰਦਰ ਅਜਿਹੀਆਂ ਘਟਨਾਵਾਂ ਦਾ ਵਾਪਰਨਾ ਇਕ ਗੰਭੀਰ ਚੇਤਾਵਨੀ ਹੈ। ਜਦੋਂ ਜਨਤਕ ਸੁਰੱਖਿਆ ਲਈ ਜ਼ਿੰਮੇਵਾਰ ਲੋਕ ਖੁਦ ਸੁਰੱਖਿਅਤ ਨਹੀਂ ਹਨ, ਤਾਂ ਸੂਬੇ ਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਬਾਰੇ ਸਵਾਲ ਉੱਠਣਾ ਸੁਭਾਵਿਕ ਹੈ।