18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਜ਼ਮੀਨ ਨੂੰ ਲੈ ਕੇ ਦੋ ਧਿਰਾਂ ਆਹਮੋ-ਸਾਹਮਣੇ

ਲੁਧਿਆਣਾ, 18 ਸਤੰਬਰ (ਪ੍ਰਦੀਪ ਭੰਡਾਰੀ) - ਲੁਧਿਆਣਾ ਦੇ ਨਿਊ ਗੁਰੂ ਨਾਨਕ ਨਗਰ ਵਿਚ ਅੱਜ ਸਵੇਰੇ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ, ਜਦੋਂ ਪ੍ਰਾਪਰਟੀ ਦੀ ਮਲਕੀਅਤ...

ਅਜੀਤ ਡੈਸਕ 18-09-2026

ਲੁਧਿਆਣਾ, 18 ਸਤੰਬਰ (ਪ੍ਰਦੀਪ ਭੰਡਾਰੀ) - ਲੁਧਿਆਣਾ ਦੇ ਨਿਊ ਗੁਰੂ ਨਾਨਕ ਨਗਰ ਵਿਚ ਅੱਜ ਸਵੇਰੇ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ, ਜਦੋਂ ਪ੍ਰਾਪਰਟੀ ਦੀ ਮਲਕੀਅਤ ਨੂੰ ਲੈ ਕੇ ਦੋ ਧਿਰਾਂ ਆਹਮੋ-ਸਾਹਮਣੇ ਆ ਗਈਆਂ।
ਮਾਮਲਾ ਡਿਵੀਜ਼ਨ ਨੰਬਰ 7 ਦੇ ਅਧੀਨ ਆਉਂਦੇ ਇਲਾਕੇ ਦਾ ਹੈ, ਜਿੱਥੇ ਦੋਵਾਂ ਪੱਖਾਂ ਵਲੋਂ ਇਕ ਜ਼ਮੀਨ 'ਤੇ ਆਪਣਾ-ਆਪਣਾ ਹੱਕ ਜਤਾਇਆ ਗਿਆ। ਇਕ ਧਿਰ ਨੇ ਦੋਸ਼ ਲਗਾਇਆ ਕਿ ਦੂਜਾ ਪੱਖ ਉਨ੍ਹਾਂ ਦੀ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।
ਉਧਰ, ਦੂਜੇ ਪੱਖ ਦਾ ਕਹਿਣਾ ਹੈ ਕਿ ਜ਼ਮੀਨ ਉਨ੍ਹਾਂ ਦੀ ਮਲਕੀਅਤ ਹੈ ਅਤੇ ਇਸ ਸੰਬੰਧੀ ਸਾਰੇ ਕਾਨੂੰਨੀ ਦਸਤਾਵੇਜ਼ ਉਨ੍ਹਾਂ ਕੋਲ ਮੌਜੂਦ ਹਨ। ਇਸ ਦੌਰਾਨ ਦੋਵਾਂ ਧਿਰਾਂ ਵਿਚਕਾਰ ਬਹਿਸ ਵੀ ਹੋਈ।
ਮਾਮਲਾ ਵਧਦਾ ਦੇਖ ਪੁਲਿਸ ਨੂੰ ਸੂਚਨਾ ਦਿੱਤੀ ਗਈ। ਸਥਾਨਕ ਲੋਕਾਂ ਅਨੁਸਾਰ ਪੁਲਿਸ ਕੁਝ ਦੇਰ ਬਾਅਦ ਮੌਕੇ 'ਤੇ ਪਹੁੰਚੀ। ਪੁਲਿਸ ਨੇ ਦੋਵਾਂ ਧਿਰਾਂ ਨੂੰ ਥਾਣੇ ਬੁਲਾ ਕੇ ਆਪਣੇ-ਆਪਣੇ ਮਲਕੀਅਤ ਸੰਬੰਧੀ ਦਸਤਾਵੇਜ਼ ਪੇਸ਼ ਕਰਨ ਲਈ ਕਿਹਾ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਵਿਵਾਦ ਨਵਾਂ ਨਹੀਂ, ਸਗੋਂ ਕਾਫੀ ਸਮੇਂ ਤੋਂ ਚੱਲਦਾ ਆ ਰਿਹਾ ਹੈ। ਹਾਲਾਂਕਿ, ਜ਼ਮੀਨ ਦੀ ਅਸਲ ਮਲਕੀਅਤ ਅਤੇ ਦੋਸ਼ਾਂ ਦੀ ਸੱਚਾਈ ਦਸਤਾਵੇਜ਼ਾਂ ਦੀ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ।

ਪਿਛਲੀ ਖ਼ਬਰ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਪਠਾਨਕੋਟ ਵਿਚ ‘ਆਪ’ ਆਗੂਆਂ ਵਲੋਂ ਵਿਰੋਧ ਅਗਲੀ ਖ਼ਬਰ 28 ਦੀ ਰੈਲੀ ਸੰਬੰਧੀ ਲੋਪੋਕੇ ਵਲੋਂ ਵੱਖ ਵੱਖ ਪਿੰਡਾ 'ਚ ਮੀਟਿੰਗਾਂ