18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਕਿਸਾਨਾਂ ਦੀ ਮਿਹਨਤ ਸਦਕਾ ਇਸ ਵਾਰ ਝੋਨੇ ਦਾ ਝਾੜ ਵੀ ਸ਼ਾਨਦਾਰ ਰਹਿਣ ਦੀ ਪੂਰੀ ਉਮੀਦ - ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 18 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ''ਤੇ ਪੋਸਟ ਪਾ ਕੇ ਕਿਹਾ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਮੇਲੇ 'ਚ ਸ਼ਿਰਕਤ ਕਰਕੇ ਅਗਾਂਹਵਧੂ...

ਅਜੀਤ ਡੈਸਕ 18-09-2026

ਚੰਡੀਗੜ੍ਹ, 18 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ''ਤੇ ਪੋਸਟ ਪਾ ਕੇ ਕਿਹਾ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਮੇਲੇ 'ਚ ਸ਼ਿਰਕਤ ਕਰਕੇ ਅਗਾਂਹਵਧੂ ਕਿਸਾਨਾਂ ਨੂੰ ਸਨਮਾਨਿਤ ਕੀਤਾ... ਯੂਨੀਵਰਸਿਟੀ ਦਾ ਦੁਨੀਆ ਦੀਆਂ ਚੋਟੀ ਦੀਆਂ 100 ਯੂਨੀਵਰਸਿਟੀਆਂ 'ਚ ਸ਼ਾਮਿਲ ਹੋਣਾ ਪੰਜਾਬ ਲਈ ਬੜੇ ਮਾਣ ਵਾਲੀ ਗੱਲ ਹੈ...
ਖੇਤੀਬਾੜੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਅਸੀਂ ਨਹਿਰੀ ਪਾਣੀ ਦੀ ਵਰਤੋਂ 88% ਤੱਕ ਪਹੁੰਚਾਈ ਹੈ... 14,000 ਕਿੋਲਮੀਟਰ ਅੰਡਰਗ੍ਰਾਊਂਡ ਪਾਈਪਲਾਈਨਾਂ ਵਿਛਾਉਣ ਨਾਲ ਸੂਬੇ ਦਾ ਧਰਤੀ ਹੇਠਲਾ ਪਾਣੀ 5 ਮੀਟਰ ਤੱਕ ਉੱਪਰ ਆਇਆ ਹੈ...
ਕਿਸਾਨਾਂ ਦੀ ਸਹੂਲਤ ਲਈ ਹੁਣ ਖੇਤਾਂ 'ਚ ਬਿਜਲੀ ਸਪਲਾਈ ਦਿਨ ਵੇਲੇ ਯਕੀਨੀ ਬਣਾਈ ਗਈ ਹੈ... ਸਾਡੇ ਕਿਸਾਨਾਂ ਦੀ ਮਿਹਨਤ ਸਦਕਾ ਇਸ ਵਾਰ ਝੋਨੇ ਦਾ ਝਾੜ ਵੀ ਸ਼ਾਨਦਾਰ ਰਹਿਣ ਦੀ ਪੂਰੀ ਉਮੀਦ ਹੈ...
ਇਨਕਲਾਬ ਜ਼ਿੰਦਾਬਾਦ!

ਪਿਛਲੀ ਖ਼ਬਰ ਫਿਰੌਤੀ ਮੰਗਣ ਵਾਲੇ ਦੋ ਮੁਲਜ਼ਮਾਂ ਦਾ ਪੁਲਿਸ ਐਨਕਾਊਂਟਰ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ 'ਤੇ ਸਜਾਇਆ ਗਿਆ ਨਗਰ ਕੀਰਤਨ