19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਅੰਮ੍ਰਿਤਸਰ 'ਚ ਏ.ਐੱਸ ਆਈ ਹਰਜੀਤ ਸਿੰਘ ਦੀ ਹੱਤਿਆ ਸਮੇਤ ਵੱਖ-ਵੱਖ ਮਾਮਲਿਆਂ ਨੂੰ ਲੈ ਕੇ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਪ੍ਰੈਸ ਕਾਨਫ਼ਰੰਸ

ਅਜਨਾਲਾ, (ਅੰਮ੍ਰਿਤਸਰ), 19 ਸਤੰਬਰ ( ਗੁਰਪ੍ਰੀਤ ਸਿੰਘ ਢਿੱਲੋਂ)- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਹਲਕਾ ਅਜਨਾਲਾ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਅੱਜ ਅਜਨਾਲਾ ਸਥਿਤ ਆਪਣੇ ਦਫ਼ਤਰ ਵਿਖੇ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਬੀਤੇ ਕੱਲ੍ਹ ਅੰਮ੍ਰਿਤਸਰ ਵਿਖੇ ਡਿਊਟੀ ਦੌਰਾਨ ਏ.ਐਸ.ਆਈ ਹਰਜੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਸਮੇਤ ਇਲਾਕੇ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ’ਤੇ ਤਿੱਖੇ ਨਿਸ਼ਾਨੇ ਸਾਧੇ। ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਸਰਕਾਰ ਨੂੰ ਜਵਾਬਦੇਹ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਡਿਊਟੀ ਨਿਭਾਅ ਰਹੇ ਪੁਲਿਸ ਮੁਲਾਜ਼ਮ ਦੀ ਹੀ ਹੱਤਿਆ ਹੋ ਜਾਵੇ ਤਾਂ ਆਮ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਸਵਾਲ ਖੜ੍ਹੇ ਹੁੰਦੇ ਹਨ।

ਅਜੀਤ ਡੈਸਕ 19-09-2026

ਇਸ ਦੌਰਾਨ ਉਨ੍ਹਾਂ ਨੇ ਪਿੰਡ ਮਹਿਲਾਂਵਾਲਾ ਦੇ ਇਕ ਕਾਂਗਰਸੀ ਆਗੂ ਦੇ ਘਰ ਦੇ ਬਾਹਰ ਹੋਈ ਗੋਲੀਬਾਰੀ ਦਾ ਮਾਮਲਾ ਵੀ ਉਠਾਇਆ। ਉਨ੍ਹਾਂ ਦੱਸਿਆ ਕਿ ਪਰਿਵਾਰ ਵਲੋਂ ਕਥਿਤ ਫਿਰੌਤੀ ਦੀ ਮੰਗ ਸੰਬੰਧੀ ਪੁਲਿਸ ਅਧਿਕਾਰੀਆਂ ਨੂੰ ਜਾਣਕਾਰੀ ਦਿੱਤੀ ਗਈ ਸੀ ਅਤੇ ਸੁਰੱਖਿਆ ਲਈ ਲਾਇਸੈਂਸੀ ਹਥਿਆਰ ਦੇਣ ਦੀ ਪ੍ਰਕਿਰਿਆ ਜਲਦ ਪੂਰੀ ਕਰਨ ਦੀ ਮੰਗ ਕੀਤੀ ਗਈ ਹੈ।ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਪ੍ਰੈਸ ਕਾਨਫਰੰਸ ਦੌਰਾਨ ਕੁਝ ਹੋਰ ਪੀੜਤਾਂ ਦੀਆਂ ਸਮੱਸਿਆਵਾਂ ਵੀ ਮੀਡੀਆ ਸਾਹਮਣੇ ਰੱਖੀਆਂ। ਉਨ੍ਹਾਂ ਇੱਕ ਮਾਮਲੇ ਵਿੱਚ ਕਥਿਤ ਤੌਰ ’ਤੇ ਸਰੀਏ ਨਾਲ ਭਰੇ ਟਰੱਕ ਨੂੰ ਰੋਕ ਕੇ ਲਿਜਾਣ ਦੇ ਦੋਸ਼ ਲਗਾਉਂਦਿਆਂ ਪੁਲਿਸ ਤੋਂ ਕਾਰਵਾਈ ਦੀ ਮੰਗ ਕੀਤੀ। ਇਸ ਤੋਂ ਇਲਾਵਾ ਪਿੰਡ ਰੋਖੇ ਵਿਖੇ ਗਲੀ ਦੇ ਨਿਰਮਾਣ ਨਾਲ ਜੁੜੇ ਵਿਵਾਦ ਦਾ ਮਾਮਲਾ ਵੀ ਉਨ੍ਹਾਂ ਵੱਲੋਂ ਉਠਾਇਆ ਗਿਆ। ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਪੀੜਤ ਲੋਕਾਂ ਵੱਲੋਂ ਪੁਲਿਸ ਦੇ ਉੱਚ ਅਧਿਕਾਰੀਆਂ ਤੱਕ ਆਪਣੀਆਂ ਸ਼ਿਕਾਇਤਾਂ ਪਹੁੰਚਾਈਆਂ ਗਈਆਂ ਹਨ ਪਰ ਕਈ ਮਾਮਲਿਆਂ ਵਿੱਚ ਹਾਲੇ ਤੱਕ ਕੋਈ ਕਾਰਵਾਈ ਅਮਨ ਵਿੱਚ ਨਹੀਂ ਲਿਆਂਦੀ ਗਈ । ਉਨ੍ਹਾਂ ਕਿਹਾ ਕਿ ਜੇਕਰ ਸਥਾਨਕ ਪੱਧਰ ’ਤੇ ਇਨਸਾਫ਼ ਨਾ ਮਿਲਿਆ ਤਾਂ ਪੀੜਤਾਂ ਦੇ ਮਾਮਲੇ ਉੱਚ ਅਧਿਕਾਰੀਆਂ ਅਤੇ ਲੋੜ ਪੈਣ ’ਤੇ ਅਦਾਲਤ ਤੱਕ ਲਿਜਾਏ ਜਾਣਗੇ।

ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪੀੜਤਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਕਾਂਗਰਸੀ ਵਰਕਰਾਂ ਨਾਲ ਮਿਲ ਕੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਧਰਨਾ ਦੇਣ ਦਾ ਰਾਹ ਅਖ਼ਤਿਆਰ ਕੀਤਾ ਜਾ ਸਕਦਾ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪ੍ਰੈਸ ਕਾਨਫਰੰਸ ਦੌਰਾਨ ਉਠਾਏ ਗਏ ਸਾਰੇ ਮਾਮਲਿਆਂ ਦੀ ਨਿਰਪੱਖ ਜਾਂਚ ਕਰਕੇ ਪੀੜਤਾਂ ਨੂੰ ਕਾਨੂੰਨ ਅਨੁਸਾਰ ਇਨਸਾਫ਼ ਦਿੱਤਾ ਜਾਵੇ।

ਅਗਲੀ ਖ਼ਬਰ ਅੰਮ੍ਰਿਤਸਰ ਪੁੱਜੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਵਲੋਂ ਭਾਜਪਾ ਆਗੂਆਂ ਨਾਲ ਮੀਟਿੰਗ