20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਸੁਖਰਾਜ ਸਿੰਘ ਕਾਕਾ ਪੱਡਾ ਦੇ ਕਤਲ ਦੀ ਜਿੰਮੇਵਾਰੀ ਆਕਾਸ਼ ਹਰੀਕੇ ਤੇ ਬਾਦਲ ਯੂ.ਐਸ.ਏ. ਨੇ ਲਈ

ਡੇਰਾ ਬਾਬਾ ਨਾਨਕ, 20 ਸਤੰਬਰ (ਹੀਰਾ ਸਿੰਘ ਮਾਂਗਟ)- ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਵਿਖੇ ਬੀਤੀ ਦੇਰ ਰਾਤ ਹੋਏ ਕਾਂਗਰਸੀ ਸਰਪੰਚ ਦੇ ਭਰਾ ਸੁਖਬੀਰ ਸਿੰਘ ਕਾਕਾ ਪੱਡਾ ਦੇ ਕਤਲ ਦੀ ਜਿੰਮੇਵਾਰੀ ਆਕਾਸ਼ ਹਰੀਕੇ ਤੇ ਬਾਦਲ ਯੂ.ਐਸ.ਏ. ਵਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਇਕ ਪੋਸਟ ਪਾ ਕੇ ਲਈ ਗਈ ਹੈ।

ਅਜੀਤ ਡੈਸਕ 20-09-2026

ਡੇਰਾ ਬਾਬਾ ਨਾਨਕ, 20 ਸਤੰਬਰ (ਹੀਰਾ ਸਿੰਘ ਮਾਂਗਟ)- ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਵਿਖੇ ਬੀਤੀ ਦੇਰ ਰਾਤ ਹੋਏ ਕਾਂਗਰਸੀ ਸਰਪੰਚ ਦੇ ਭਰਾ ਸੁਖਬੀਰ ਸਿੰਘ ਕਾਕਾ ਪੱਡਾ ਦੇ ਕਤਲ ਦੀ ਜਿੰਮੇਵਾਰੀ ਆਕਾਸ਼ ਹਰੀਕੇ ਤੇ ਬਾਦਲ ਯੂ.ਐਸ.ਏ. ਵਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਇਕ ਪੋਸਟ ਪਾ ਕੇ ਲਈ ਗਈ ਹੈ। ਇਸ ਪੋਸਟ ਵਿਚ ਉਕਤ ਵਿਅਕਤੀਆਂ ਨੇ ਲਿਖਿਆ ਹੈ ਕਿ ਕਾਕਾ ਪੱਡਾ ਚਿੱਟੇ ਦਾ ਵਪਾਰੀ ਸੀ ਤੇ ਜੋ ਸਾਡੇ ਪਰਿਵਾਰ ਨੂੰ ਜਾਨੀ ਨੁਕਸਾਨ ਪਹੁੰਚਾਉਣਾ ਚਾਹੁੰਦਾ ਸੀ। ਇਸ ਲਈ ਇਸ ਦਾ ਕਤਲ ਉਨ੍ਹਾਂ ਵਲੋਂ ਕੀਤਾ ਗਿਆ ਹੈ। ਭਾਵੇਂ ਕਿ ਪੁਲਿਸ ਵਲੋਂ ਇਸ ਪੋਸਟ ਦੀ  ਅਜੇ ਤੱਕ ਅਧਿਕਾਰਤ ਤੌਰ ’ਤੇ ਪੁਸ਼ਟੀ ਨਹੀਂ ਕੀਤੀ ਗਈ। ਪਰ ਸੋਸ਼ਲ ਮੀਡੀਆ ’ਤੇ ਇਹ ਪੋਸਟ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਪਿਛਲੀ ਖ਼ਬਰ ‘ਆਪ’ ਸਰਕਾਰ ਦੀਆਂ ਪ੍ਰਾਪਤੀਆਂ ਲੋਕ ਖੁਦ ਦੱਸਣਗੇ-ਜੋਧ ਸਿੰਘ ਸਮਰਾ ਅਗਲੀ ਖ਼ਬਰ * ਤੇਜ਼ ਰਫਤਾਰ ਟਿੱਪਰ ਨੇ ਟਰੈਕਟਰ ਨੂੰ ਮਾਰੀ ਟੱਕਰ, ਇਕ ਦੀ ਮੌਤ