ਫਤਿਹਗੜ੍ਹ ਚੂੜੀਆਂ, (ਗੁਰਦਾਸਪੁਰ), 21 ਸਤੰਬਰ, (ਅਵਤਾਰ ਸਿੰਘ ਰੰਧਾਵਾ)- ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਅਧੀਨ ਪੈਂਦੇ ਪਿੰਡ ਤੇਜਾ ਕਲਾਂ ਦੇ ਕਰੀਬ 22 ਸਾਲਾ ਨੌਜਵਾਨ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋ ਜਾਣ ਦੀ ਖਬਰ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੇ ਪਿਤਾ ਗੁਰਮਖ ਸਿੰਘ ਅਤੇ ਚਾਚਾ ਬਾਊ ਸਿੰਘ ਨੇ ਦੱਸਿਆ ਕਿ ਉਕਤ ਨੌਜਵਾਨ ਦਮਨਪ੍ਰੀਤ ਸਿੰਘ 22 ਸਾਲਾ ਪਿਛਲੇ ਕਰੀਬ ਦੋ ਦਿਨ ਤੋਂ ਘਰ ਨਹੀਂ ਸੀ। ਉਨ੍ਹਾਂ ਨੂੰ ਪਤਾ ਲੱਗਾ ਕਿ ਫਤਿਹਗੜ੍ਹ ਚੂੜੀਆਂ ਦੇ ਨਜ਼ਦੀਕ ਪੈਂਦੇ ਪਿੰਡ ਚਿਤੌੜਗੜ ਦੇ ਸ਼ਮਸ਼ਾਨਘਾਟ ਵਿਚ ਇਕ ਨੌਜਵਾਨ ਦੀ ਲਾਸ਼ ਪਈ ਹੈ। ਜਦੋਂ ਪਰਿਵਾਰਕ ਮੈਂਬਰਾਂ ਨੇ ਜਾ ਕੇ ਦੇਖਿਆ ਤਾਂ ਨੌਜਵਾਨ ਦੀ ਪਛਾਣ ਦਮਨਪ੍ਰੀਤ ਸਿੰਘ ਪੁੱਤਰ ਗੁਰਮੁਖ ਸਿੰਘ ਵਾਸੀ ਤੇਜਾ ਕਲਾਂ ਵਜੋਂ ਹੋਈ ਹੈ।
ਤਾਜ਼ਾ ਖ਼ਬਰਾਂ
Free
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਪਿੰਡ ਤੇਜਾ ਕਲਾਂ ਦੇ ਨੌਜਵਾਨ ਦੀ ਮੌਤ
ਫਤਿਹਗੜ੍ਹ ਚੂੜੀਆਂ, (ਗੁਰਦਾਸਪੁਰ), 21 ਸਤੰਬਰ, (ਅਵਤਾਰ ਸਿੰਘ ਰੰਧਾਵਾ)- ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਅਧੀਨ ਪੈਂਦੇ ਪਿੰਡ ਤੇਜਾ ਕਲਾਂ ਦੇ ਕਰੀਬ 22 ਸਾਲਾ ਨੌਜਵਾਨ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋ ਜਾਣ ਦੀ ਖਬਰ ਹੈ।
ਅਜੀਤ ਡੈਸਕ
21-09-2026