ਟਾਂਡਾ ਉੜਮੁੜ, (ਹੁਸ਼ਿਆਰਪੁਰ), 21 ਸਤੰਬਰ (ਦੀਪਕ ਬਹਿਲ)- ਮੀਰੀ ਪੀਰੀ ਖਾਲਸਾ ਮਾਰਚ ਅੱਜ ਗੁਰਦੁਆਰਾ ਤਪ ਅਸਥਾਨ ਬਾਬਾ ਬਲਵੰਤ ਸਿੰਘ ਟਾਂਡਾ ਤੋਂ ਪੂਰਨ ਗੁਰਮਿਆਦਾ ਹੇਠ ਪੰਜ ਪਿਆਰਿਆਂ ਦੀ ਅਗਵਾਈ ਹੇਠ ਸੰਗਤਾਂ ਦੀ ਵਿਸ਼ਾਲ ਹਾਜ਼ਰੀ ਚ ਰਵਾਨਾ ਹੋਇਆ । ਇਸ ਖਾਲਸਾ ਮਾਰਚ ਦੇ ਸਵਾਗਤ ਲਈ ਜਿਥੇ ਸੰਤ ਬਾਬਾ ਗੁਰਦਿਆਲ ਸਿੰਘ ਵਲੋਂ ਵਿਸ਼ਾਲ ਪ੍ਰਬੰਧ ਕੀਤੇ ਗਏ ਉਥੇ ਇਸ ਮੌਕੇ ਇਕ ਵਿਸ਼ਾਲ ਗੁਰਮਤਿ ਸਮਾਗਮ ਵੀ ਕਰਵਾਇਆ ਗਿਆ, ਜਿਸ ਦੌਰਾਨ ਵੱਡੀ ਗਿਣਤੀ ’ਚ ਜਿਥੇ ਸੰਤ ਮਹਾਂਪੁਰਸ਼ ਪੁੱਜੇ ,ਉੱਥੇ ਇਸ ਮੀਰੀ ਪੀਰੀ ਖਾਲਸਾ ਮਾਰਚ ਦੇ ਪੜਾਅ ਉਪਰੰਤ ਹੋਈ ਆਰੰਭਤਾ ਮੌਕੇ ਸਿੰਘ ਸਾਹਿਬ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸਿੰਘ ਸਾਹਿਬ ਗਿਆਨੀ ਟੇਕ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਉਚੇਚੇ ਤੌਰ ’ਤੇ ਪੁੱਜੇ।
ਤਾਜ਼ਾ ਖ਼ਬਰਾਂ
Free
ਮੀਰੀ ਪੀਰੀ ਖਾਲਸਾ ਮਾਰਚ ਦੀ ਟਾਂਡਾ ਤੋਂ ਅਗਲੇ ਪੜਾਅ ਲਈ ਹੋਈ ਆਰੰਭਤਾ
ਟਾਂਡਾ ਉੜਮੁੜ, (ਹੁਸ਼ਿਆਰਪੁਰ), 21 ਸਤੰਬਰ (ਦੀਪਕ ਬਹਿਲ)- ਮੀਰੀ ਪੀਰੀ ਖਾਲਸਾ ਮਾਰਚ ਅੱਜ ਗੁਰਦੁਆਰਾ ਤਪ ਅਸਥਾਨ ਬਾਬਾ ਬਲਵੰਤ ਸਿੰਘ ਟਾਂਡਾ ਤੋਂ ਪੂਰਨ ਗੁਰਮਿਆਦਾ ਹੇਠ ਪੰਜ ਪਿਆਰਿਆਂ ਦੀ ਅਗਵਾਈ ਹੇਠ ਸੰਗਤਾਂ ਦੀ ਵਿਸ਼ਾਲ ਹਾਜ਼ਰੀ ਚ ਰਵਾਨਾ ਹੋਇਆ ।
ਅਜੀਤ ਡੈਸਕ
21-09-2026