ਚੰਡੀਗੜ੍ਹ, 22 ਸਤੰਬਰ- ਏਸ਼ੀਅਨ ਗੇਮਜ਼ 'ਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਸੋਨ ਤਗਮਾ ਜਿੱਤ ਕੇ ਪੰਜਾਬ ਦਾ ਅਤੇ ਪੂਰੇ ਦੇਸ਼ ਦਾ ਮਾਣ ਵਧਾਇਆ ਹੈ… ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਟੀਮ ਦੀ ਕਪਤਾਨੀ ਕਰ ਰਹੀ ਪੰਜਾਬ ਦੀ ਧੀ ਹਰਮਨਪ੍ਰੀਤ ਕੌਰ 'ਤੇ ਸਾਨੂੰ ਸਭ ਨੂੰ ਬਹੁਤ ਮਾਣ ਹੈ।
ਪੰਜਾਬ ਸਰਕਾਰ ਦੀ ਖੇਡ ਨੀਤੀ ਤਹਿਤ ਹਰਮਨਪ੍ਰੀਤ ਕੌਰ ਨੂੰ 1 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ। ਕਪਤਾਨ ਹਰਮਨਪ੍ਰੀਤ ਤੇ ਪੂਰੀ ਟੀਮ ਨੂੰ ਬਹੁਤ-ਬਹੁਤ ਮੁਬਾਰਕਾਂ।